ਚੰਡੀਗੜ੍ਹ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) 'ਚ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਨੌਕਰੀਆਂ ਤਰਸ ਦੇ ਆਧਾਰ 'ਤੇ ਗਰੇਡ-3 ਅਤੇ ਗਰੇਡ-4 ਦੀਆਂ ਅਸਾਮੀਆਂ ਲਈ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਸਿਹਤ ਮੰਤਰੀ ਨੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ
ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਮੰਤਰੀ ਨੂੰ ਇਸ ਬਾਰੇ ਜਾਣੂ ਕਰਵਾਉਣ ਕਿ ਕੁਝ ਉਮੀਦਵਾਰ ਅਜੇ ਵੀ ਪੜ੍ਹਾਈ ਕਰ ਰਹੇ ਹਨ, ਉਨ੍ਹਾਂ ਨੇ ਉਮੀਦਵਾਰਾਂ ਨੂੰ ਅੱਗੇ ਆਪਣੀ ਪੜ੍ਹਾਈ ਪੂਰੀ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ 201 ਜੂਨੀਅਰ ਇੰਜਨੀਅਰ (ਸਿਵਲ), 184 ਜੂਨੀਅਰ ਕ੍ਰਾਫਟਸਮੈਨ ਅਤੇ 18 ਜੂਨੀਅਰ ਇੰਜਨੀਅਰ (ਇਲੈਕਟ੍ਰੀਕਲ) ਸਮੇਤ ਘੱਟੋ-ਘੱਟ 403 ਮੁਲਾਜ਼ਮਾਂ ਦੀ ਭਰਤੀ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੀ ਹੈ।
ਇਹ ਵੀ ਪੜ੍ਹੋ : ਨਸ਼ਾ ਸਮੱਗਲਿੰਗ ਦੇ ਲੱਗੇ ਇਲਜ਼ਾਮਾਂ ਮਗਰੋਂ ਸਾਹਮਣੇ ਆਇਆ 'ਆਪ' ਆਗੂ, ਕਹੀਆਂ ਇਹ ਗੱਲਾਂ
ਜ਼ਿਕਰਯੋਗ ਹੈ ਕਿ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨੌਕਰੀਆਂ ਨਾਲ ਸਬੰਧਤ ਸਾਰੇ ਬਕਾਇਆ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਗਿਆ ਹੈ। ਵਿਭਾਗ ਵਿੱਚ ਹੁਣ ਤੱਕ 33 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।
ਛੇਤੀ ਹੀ ਹੋਰ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਲੋਕ ਅਰਪਿਤ : ਜੌੜਾਮਾਜਰਾ
NEXT STORY