ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ 'ਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਦੇ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਹੈ ਕਿ ਅੱਤਵਾਦੀਆਂ ਦਾ ਕੋਈ ਦੇਸ਼ ਜਾਂ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਖੂਨ ਖਰਾਬੇ ਨਾਲ ਇਸ ਦਾ ਹੱਲ ਨਹੀਂ ਨਿਕਲੇਗਾ। ਅੱਤਵਾਦ ਦਾ ਸਥਾਈ ਹੱਲ ਲੱਭਣਾ ਹੋਵੇਗਾ ਅਤੇ ਗੱਲਬਾਤ ਰਾਹੀਂ ਹੀ ਇਸ ਦਾ ਹੱਲ ਲੱਭਿਆ ਜਾ ਸਕਦਾ ਹੈ।
ਸਿੱਧੂ ਨੇ ਕਿਹਾ ਕਿ ਅਜਿਹੇ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ, ਦੇਸ਼ ਨਹੀਂ ਹੁੰਦਾ, ਜਾਤ ਨਹੀਂ ਹੁੰਦੀ। ਲੋਹਾ ਲੋਹੇ ਨੂੰ ਕੱਟਦਾ ਹੈ, ਅੱਗ ਨੂੰ ਅੱਗ ਕੱਟਦੀ ਹੈ। ਸਿੱਧੂ ਨੇ ਕਿਹਾ ਕਿ ਜਿੱਥੇ-ਜਿੱਥੇ ਜੰਗਾਂ ਲੱਗਦੀਆਂ ਹਨ, ਉਥੇ ਗੱਲਬਾਤ ਵੀ ਨਾਲ-ਨਾਲ ਚੱਲਦੀ ਰਹਿੰਦੀ ਹੈ, ਸਿੱਧੂ ਨੇ ਕਿਹਾ ਕਿ ਅੱਤਵਾਦ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦੇ ਮਾਮਲੇ ਨੂੰ ਇਸ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਸਿੱਧੂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਮਾਮਲਾ ਲੱਖਾਂ ਸਿੱਖਾਂ ਦੀਆਂ ਆਸਥਾ ਨਾਲ ਜੁੜਿਆ ਹੈ ਅਤੇ ਇਸ 'ਤੇ ਵਿਚਾਰ ਕਰਨਾ ਚਾਹੀਦਾ ਹੈ।
ਪਠਾਨਕੋਟ ਹਮਲੇ ਦੌਰਾਨ ਚਰਚਾ ਵਿਚ ਆਏ ਐੱਸ. ਪੀ. ਸਲਵਿੰਦਰ ਸਿੰਘ ਅਦਾਲਤ ਵਲੋਂ ਦੋਸ਼ੀ ਕਰਾਰ
NEXT STORY