ਅੰਮ੍ਰਿਤਸਰ (ਗੁਰਪ੍ਰੀਤ ਸਿੰਘ) - 2 ਸਾਲ ਪਹਿਲਾਂ ਪੁਲਵਾਮਾ ਵਿਖੇ ਹੋਏ ਹਮਲੇ ’ਚ 44 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੀ ਯਾਦ ਵਿਚ ਲੋਕਾਂ ਵੱਲੋਂ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ। ਅੱਜ ਅੰਮ੍ਰਿਤਸਰ ਦੇ ਗੁਰਦੁਆਰਾ ਅਟਾਰੀ ਸਾਹਿਬ ਵਿੱਚ ਪੁਲਵਾਮਾ ਦੇ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਦਾ ਪਾਠ ਰੱਖਿਆ ਗਿਆ, ਜਿਸ ਦਾ ਭੋਗ 23 ਤਰੀਕ ਨੂੰ ਪਵੇਗਾ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪਬਲਿਕ ਕੋਆਰਡੀਨੈਸਨ ਸੈੱਲ ਦੇ ਚੇਅਰਮੈਨ ਗੁਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੁਲਵਾਮਾ ਵਿਚ ਜੋ ਅਟੈਕ ਹੋਇਆ ਹੈ, ਉਸ ਵਿੱਚ 44 ਜਵਾਨ ਸ਼ਹੀਦ ਹੋਏ ਸਨ। ਇਸ ਹਮਲੇ ’ਚ 4 ਜਵਾਨ ਪੰਜਾਬ ਦੇ ਹਨ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਹਰ ਸਾਲ ਪਾਠ ਕਰਵਾਇਆ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ
ਉਨ੍ਹਾਂ ਕਿਹਾ ਕਿ ਇਸੇ ਲਈ ਇਸ ਵਾਰ ਵੀ ਉਕਤ ਜਵਾਨਾਂ ਦੀ ਤੀਸਰੀ ਬਰਸੀ ਮਨਾਈ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ, ਸਾਡੇ ਦੇਸ਼ ਦੇ ਜੋ ਜਵਾਨ ਸ਼ਹੀਦ ਹੋਏ ਹਨ, ਉਨ੍ਹਾਂ ਨੂੰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਉਕਤ ਜਵਾਨਾਂ ਲਈ ਸਾਨੂੰ ਸਾਰਿਆਂ ਨੂੰ ਕੋਈ ਨਾ ਕੋਈ ਕੰਮ ਜ਼ਰੂਰ ਕਰਨਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੀ ਯਾਦ ਨੂੰ ਜ਼ਿੰਦਾ ਰਖਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 23 ਤਰੀਕ ਨੂੰ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪਹੁੰਚਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ।
ਪੜ੍ਹੋ ਇਹ ਵੀ ਖ਼ਬਰ - ਰੇਲਵੇ ਲਾਈਨ ’ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਲਾਏ ਕਤਲ ਦੇ ਦੋਸ਼
ਜ਼ਿਕਰਯੋਗ ਹੈ ਕਿ ਪੁਲਵਾਮਾ ਜ਼ਿਲ੍ਹੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੇ ਧਮਾਕਾਖੇਜ਼ ਸਮੱਗਰੀ ਨਾਲ ਲੱਦੀ ਕਾਰ ਨਾਲ ਸੀ. ਆਰ. ਪੀ. ਐੱਫ. ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ’ਚ 40 ਜਵਾਨ ਸ਼ਹੀਦ ਹੋ ਗਏ। ਇਸ ਮੌਕੇ ਕਈ ਜਵਾਨ ਗੰਭੀਰ ਤੌਰ ’ਤੇ ਜ਼ਖਮੀ ਵੀ ਹੋਏ ਸਨ। ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਨੂੰ ਅੱਜ ਪੂਰਾ ਦੇਸ਼ ਸਲਾਮ ਕਰ ਰਿਹਾ ਹੈ। ਇਸ ਦਰਦਨਾਕ ਹਮਲੇ ਨੂੰ ਦੋ ਸਾਲ ਬੀਤ ਚੁੱਕੇ ਹਨ ਪਰ ਇਸ ਦੇ ਜ਼ਖਮ ਅੱਜ ਵੀ ਤਾਜ਼ੇ ਹਨ। ਦੂਜੇ ਪਾਸੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ’ਤੇ ਭਾਰਤੀ ਫ਼ੌਜ ਨੇ ਇਕ ਵੀਡੀਓ ਜਾਰੀ ਕੀਤਾ ਹੈ। ਉਸ ਘਟਨਾ ਦੀ ਪੂਰੀ ਕਹਾਣੀ ਨੂੰ ਬਿਆਨ ਕਰਨ ਵਾਲੀ ਇਹ ਵੀਡੀਓ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਟਰੱਕ ਚਾਲਕ ਨੇ ਟਰੱਕ ’ਚ ਫਾਹਾ ਲਾ ਕੀਤੀ ਖੁਦਕਸ਼ੀ
ਦਿੱਲੀ ਮੋਰਚੇ 'ਚ ਕੂਚ ਕਰਦੇ ਸਮੇਂ ਪਿੰਡ ਕਪਿਆਲ ਦੇ ਕਿਸਾਨ ਦੀ ਮੌਤ
NEXT STORY