ਅਜਨਾਲਾ (ਵਰਿੰਦਰ) : ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਕੀਤੇ ਹਮਲੇ ਦੇ ਰੋਸ ਵਜੋਂ ਅੱਜ ਅਜਨਾਲਾ ਸ਼ਹਿਰ ਦੀਆਂ ਵੱਖ-ਵੱਖ ਹਿੰਦੂ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਨ ਉਪਰੰਤ ਸ਼ਹਿਰ ਦੇ ਮੁੱਖ ਚੌਕ ਵਿਚ ਪਾਕਿਸਤਾਨ ਦਾ ਝੰਡਾ ਅਤੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹਿੰਦੂ ਜਥੇਬੰਦੀਆਂ ਵਲੋਂ ਪਾਕਿਸਤਾਨ ਖਿਲਾਫ ਨਾਅਰੇ ਲਗਾਉਂਦੇ ਹੋਏ ਭਾਰਤ ਸਰਕਾਰ ਤੋਂ ਪਾਕਿਸਤਾਨ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਥੇ. ਖੱਬੇਰਾਜਪੂਤਾਂ ਨੇ ਜਿਤਾਈ ਦਾਅਵੇਦਾਰੀ
NEXT STORY