ਚੰਡੀਗੜ੍ਹ : ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ ਕੁੱਝ ਵੀ ਬੋਲਣ ਤੋਂ ਪਰਹੇਜ਼ ਕਰਨ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਤਵਾਦੀਆਂ ਖਿਲਾਫ ਕੀਤੀ ਗਈ ਏਅਰ ਸਟ੍ਰਾਈਕ 'ਤੇ ਸਵਾਲ ਚੁੱਕੇ ਹਨ। ਨਵਜੋਤ ਸਿੱਧੂ ਨੇ ਟਵੀਟ ਕਰਕੇ ਸਰਕਾਰ ਤੋਂ ਇਹ ਪੁੱਛਿਆ ਹੈ ਕਿ ਇਸ ਸਟ੍ਰਾਈਕ ਦੌਰਾਨ 300 ਅੱਤਵਾਦੀ ਮਾਰੇ ਗਏ ਹਨ ਜਾਂ ਨਹੀਂ, ਜੇ ਨਹੀਂ ਮਾਰੇ ਗਏ ਤਾਂ ਇਸ ਦਾ ਉਦੇਸ਼ ਕੀ ਸੀ। ਇਸ ਦੇ ਨਾਲ ਹੀ ਸਟ੍ਰਾਈਕ 'ਤੇ ਤੰਜ ਕੱਸਦੇ ਹੋਏ ਸਿੱਧੂ ਨੇ ਕਿਹਾ ਕਿ ਇਸ ਦੌਰਾਨ ਅੱਤਵਾਦੀਆਂ ਨੂੰ ਜੜ੍ਹਾਂ ਤੋਂ ਪੁੱਟਿਆ ਜਾ ਰਿਹਾ ਸੀ ਜਾਂ ਦਰੱਖਤਾਂ ਨੂੰ, ਜਾਂ ਫਿਰ ਮਹਿਜ਼ ਸਿਆਸਤ ਲਈ ਹੀ ਇਹ ਕੁਝ ਕੀਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਫੌਜ ਦਾ ਸਿਆਸੀਕਰਨ ਬੰਦ ਹੋਣਾ ਚਾਹੀਦਾ ਹੈ ਫੌਜ ਦੇਸ਼ ਵਾਂਗ ਪਵਿੱਤਰ ਹੈ।
ਦੱਸਣਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਪਾਕਿਸਤਾਨ 'ਤੇ ਦਿੱਤੇ ਬਿਆਨ 'ਤੇ ਵਿਵਾਦ ਖੜ੍ਹਾ ਹੋਇਆ ਸੀ, ਜਿਸ ਦਾ ਸਿੱਧੂ ਨੂੰ ਚੁਫੇਰਿਓਂ ਵਿਪੋਧ ਕਰਨਾ ਪਿਆ ਸੀ।
47 ਸਾਲ ਬਾਅਦ ਵੀ ਨਹੀਂ ਹੋ ਸਕਿਆ ਜ਼ਿੰਦਾ ਸ਼ਹੀਦ ਰਾਮਦਾਸ ਦਾ 'ਅਭਿਨੰਦਨ'
NEXT STORY