ਬਟਾਲਾ, (ਬੇਰੀ)- ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਬਟਾਲਾ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਾਡੀ ਟਰਾਂਸਪੋਰਟ ਮੰਤਰੀ ਨਾਲ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ ਸੀ, ਜਿਸ ਵਿਚ ਮੰਤਰੀ ਵੱਲੋਂ ਜਾਇਜ਼ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਇਆ ਗਿਆ ਕਿ ਸ਼ਾਹਕੋਟ ਉਪ ਚੋਣਾਂ ਉਪਰੰਤ ਵਰਕਰਾਂ ਦੀਅਾਂ ਮੰਗਾਂ ਸਕੱਤਰ ਟਰਾਂਸਪੋਰਟ ਨਾਲ ਸਮਝੌਤਾ ਕਰ ਕੇ ਮੰਨ ਲਈਆਂ ਜਾਣਗੀਆਂ। ਇਸ ’ਤੇ ਸਕੱਤਰ ਟਰਾਂਸਪੋਰਟ ਨੇ ਵੀ ਸਹਿਮਤੀ ਜਤਾਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਨਾਲ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗਿੱਲ ਨੇ ਦੱਸਿਆ ਕਿ 18 ਜੂਨ ਨੂੰ ਪੰਜਾਬ ਦੇ ਪ੍ਰਧਾਨ ਸਕੱਤਰ ਚੰਡੀਗਡ਼੍ਹ ’ਚ ਪ੍ਰੈੱਸ ਕਾਨਫਰੰਸ ਕਰਨਗੇ ਅਤੇ 21 ਜੂਨ ਨੂੰ ਫਿਰ ਗੇਟ ਰੈਲੀਆਂ ਕਰ ਕੇ 25 ਜੂਨ ਨੂੰ ਹੋਣ ਵਾਲੀ ਇਕ ਦਿਨਾ ਹਡ਼ਤਾਲ ’ਚ ਪਨਬਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ®ਇਸ ਮੌਕੇ ਪ੍ਰਧਾਨ ਪ੍ਰਦੀਪ ਕੁਮਾਰ, ਚੇਅਰਮੈਨ ਰਜਿੰਦਰ ਸਿੰਘ, ਸਰਪ੍ਰਸਤ ਰਛਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਜਨਰਲ ਸਕੱਤਰ ਜਗਦੀਪ ਸਿੰਘ, ਖਜ਼ਾਨਚੀ ਜਗਰੂਪ ਸਿੰਘ ਗਿੱਲ, ਗੁਰਦੇਵ ਸਿੰਘ, ਜਗਜੀਤ ਸਿੰਘ, ਕਮਲ ਸਿੰਘ, ਗਗਨ ਸ਼ਰਮਾ, ਜਗਪ੍ਰੀਤ ਸਿੰਘ, ਸਵਰੂਪ ਸਿੰਘ, ਅਵਤਾਰ ਸਿੰਘ ਪ੍ਰਧਾਨ, ਵਿਜੇ, ਜੋਗਿੰਦਰ ਸਿੰਘ, ਪ੍ਰਧਾਨ ਅਵਤਾਰ ਸਿੰਘ ਲਵੀ, ਸਲਵਿੰਦਰ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ, ਨਿਸ਼ਾਨ ਸਿੰਘ, ਸ਼ਮਿੰਦਰ ਸਿੰਘ, ਖਿਆਲ ਸਿੰਘ, ਦੀਪਕ ਕੁਮਾਰ ਆਦਿ ਹਾਜ਼ਰ ਸਨ।
ਆਂਗਣਵਾਡ਼ੀ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਸਬੰਧੀ ਸਰਕਾਰ ਖਿਲਾਫ ਪ੍ਰਦਰਸ਼ਨ
NEXT STORY