ਨਵਾਂਸ਼ਹਿਰ (ਮਨੋਰੰਜਨ) : ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲਾ ਇਕਾਈ ਵੱਲੋਂ ਸੋਮਵਾਰ ਨੂੰ ਮੁਕੰਮਲ ਹੜਤਾਲ ਕੀਤੀ ਗਈ। ਕਰਮਚਾਰੀਆਂ ਨੇ ਨਵਾਂਸ਼ਹਿਰ ਰੋਡਵੇਜ਼ ਡਿਪੂ ਦੇ ਅੱਗੇ ਰੋਸ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਹਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਬਲਿਕ ਸੈਕਟਰ ਦੇ ਸਾਂਝੇ ਵਿਭਾਗ ਰੋਡਵੇਜ਼ ਨੂੰ ਸਰਕਾਰ ਵੱਲੋਂ ਸਾਜ਼ਿਸ਼ ਦੇ ਤਹਿਤ ਨਿੱਜੀ ਸੈਕਟਰ ਨੂੰ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਰੋਡਵੇਜ਼ ਕਰਮਚਾਰੀਆਂ ਵਿਚ ਭਾਰੀ ਰੋਸ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ। ਠੇਕੇ 'ਤੇ ਕੀਤੀ ਗਈ ਭਰਤੀ ਨੂੰ ਬੰਦ ਕਰ ਕੇ ਰੈਗੂਲਰ ਭਰਤੀ ਕੀਤੀ ਜਾਵੇ। ਬਰਾਬਰ ਕੰਮ ਤੇ ਬਰਾਬਰ ਤਨਖਾਹ ਦੀ ਨੀਤੀ ਨੂੰ ਲਾਗੂ ਕੀਤਾ ਜਾਵੇ। ਇਸ ਦੌਰਾਨ ਪੰਜਾਬ ਰੋਡਵੇਜ਼ ਦੇ ਸਮੂਹ ਸੰਗਠਨਾਂ ਵੱਲੋਂ ਪਨਬੱਸ ਕਰਮਚਾਰੀਆਂ ਦੇ ਅੰਦੋਲਨ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ। ਰੋਸ ਧਰਨੇ ਨੂੰ ਚੇਅਰਮੈਨ ਬਲਵਿੰਦਰ ਸਿੰਘ ਦਿਓਲ, ਮਹਾ ਸਿੰਘ ਰੋੜੀ ਆਦਿ ਨੇ ਵੀ ਸੰਬੋਧਨ ਕੀਤਾ।
ਐੱਸ. ਜੀ. ਪੀ. ਸੀ. ਦਾ ਵਿਰੋਧ ਦਰਕਿਨਾਰ, ਸੰਨੀ ਲਿਓਨੀ ਦੀ ਬਾਇਓਪਿਕ ਰਿਲੀਜ਼
NEXT STORY