ਫਰੀਦਕੋਟ (ਜਗਤਾਰ) : ਫਰੀਦਕੋਟ ਦੀ ਡੋਗਰਬਸਤੀ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਆਪਣੇ ਹੀ ਮੁਹੱਲੇ ਦੀ ਲੜਕੀ ਨਾਲ ਲਵ ਮੈਰਿਜ ਕਰਵਾ ਲਈ। ਇਸ ਤੋਂ ਨਾਰਾਜ਼ ਲੜਕੀ ਦੇ ਭਰਾ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ। ਜ਼ਖਮੀ ਨੌਜਵਾਨ ਦੇ ਬਿਆਨਾਂ ’ਤੇ ਪੁਲਸ ਵੱਲੋਂ ਕੁੜੀ ਦੇ ਭਰਾ ਅਤੇ ਉਸਦੇ ਚਾਰ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜੋ ਅਜੇ ਫ਼ਰਾਰ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਪੁਲਸ ਵੱਲੋਂ ਕੀਤਾ ਜਾ ਰਿਹਾ ਹੈ। ਇਸ ਕੁੱਟਮਾਰ ਦੀ ਸਾਰੀ ਘਟਨਾ ਨਜ਼ਦੀਕੀ ਘਰ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਚ ਕੈਦ ਹੋ ਗਈ ।
ਇਹ ਵੀ ਪੜ੍ਹੋ : ਪਟਿਆਲਾ ਪੁਲਸ ਦੀ ਹਿਰਾਸਤ ’ਚੋਂ ਫਰਾਰ ਹੋਏ ਖ਼ਤਰਨਾਕ ਗੈਂਗਸਟਰ ਅਮਰੀਕ ਦੇ ਸਾਥੀਆਂ ਨੇ ਪਾਈ ਪੋਸਟ
ਜਾਣਕਰੀ ਮੁਤਾਬਕ ਪੀੜਤ ਰਜਿੰਦਰ ਸਿੰਘ ਵੱਲੋਂ ਛੇ ਮਹੀਨੇ ਪਹਿਲਾਂ ਆਪਣੇ ਹੀ ਮੁਹੱਲੇ ਦੀ ਲੜਕੀ ਨਾਲ ਸਹਿਮਤੀ ਨਾਲ ਕੋਰਟ ਮੈਰਿਜ ਕਰਵਾਈ ਸੀ ਜਿਸ ਤੋਂ ਬਾਅਦ ਉਹ ਸ਼ਹਿਰ ਤੋਂ ਪਾਸੇ ਕਿਸੇ ਹੋਰ ਜਗ੍ਹਾ ਰਹਿਣ ਲੱਗ ਪਿਆ ਸੀ ਪਰ ਤਿੰਨ ਦਿਨ ਪਹਿਲਾਂ ਉਹ ਆਪਣੇ ਦਾਦੇ ਦੇ ਘਰ ਇਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਆਇਆ ਸੀ ਅਤੇ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਮੋਟਰਸਾਈਕਲ ’ਤੇ ਆਪਣੀ ਭੈਣ ਨੂੰ ਬੱਸ ਸਟੈਂਡ ਛੱਡਣ ਜਾ ਰਿਹਾ ਸੀ। ਇਸ ਦੌਰਾਨ ਕੁੜੀ ਦੇ ਭਰਾ ਵੱਲੋਂ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ਉਸ ਨੂੰ ਘੇਰਾ ਪਾ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਵੱਢ-ਟੁੱਕ ਕਰ ਦਿੱਤੀ। ਜਿਸ ਨੂੰ ਗੰਭੀਰ ਵਿਚ ਇਲਾਜ ਲਈ ਮੈਡੀਕਲ ਹਸਪਤਾਲ਼ ਦਾਖਿਲ ਕਰਵਾਇਆ ਗਿਆ। ਪੀੜਤ ਨੌਜਵਾਨ ਦੇ ਬਿਆਨਾਂ ਤੋਂ ਬਾਅਦ ਪੁਲਸ ਵੱਲੋਂ ਕੁੜੀ ਦੇ ਭਰਾ ਅਤੇ ਉਸਦੇ ਚਾਰ ਹੋਰ ਸਾਥੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜੋ ਅਜੇ ਫ਼ਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਚੱਲਦੀ ਗੱਡੀ ’ਚ ਡਰਾਇਵਰ ਦੀ ਲੱਗੀ ਅੱਖ, ਸ੍ਰੀ ਦਰਬਾਰ ਸਾਹਿਬ ਜਾ ਰਹੀ ਸੰਗਤ ਨਾਲ ਵਾਪਰ ਗਿਆ ਵੱਡਾ ਹਾਦਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਦੀਵਾਲੀ ਦੇ ਸੀਜ਼ਨ ਦੌਰਾਨ ਵੀ ਫਾਇਰ ਬ੍ਰਿਗੇਡ ਵਿੰਗ ’ਚ ਬਰਕਰਾਰ ਰਹੇਗੀ ਸਟਾਫ਼ ਦੀ ਕਮੀ
NEXT STORY