ਨਾਭਾ, (ਪੁਰੀ/ਭੂਪਾ)- ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਯਾਨੀ ਸ਼ਨੀਵਾਰ ਨੂੰ ਜਗਬਾਣੀ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਬੇਅਦਬੀ ਮਾਮਲੇ ਵਿਚ ਜੋ ਵੀ ਗੁਰੂ ਸਾਹਿਬ ਦੇ ਦੋਸ਼ੀ ਹਨ ਉਨ੍ਹਾਂ ਨੂੰ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ।
ਸੁਖਬੀਰ ਸਿੰਘ ਬਾਦਲ ਦੀ ਜਮਾਨਤ ਅਰਜ਼ੀ ਰੱਦ ਹੋਣ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜਮਾਨਤ ਮਿਲਣ ਦੇ ਫੈਸਲੇ ਤੇ ਬੋਲਦਿਆ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਜੋ ਵੀ ਜਾਂਚ ਤੇ ਕਾਰਵਾਈ ਹੋ ਰਹੀ ਹੈ ਉਹ ਕਾਨੂੰਨ ਮੁਤਾਬਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਵ ਮਾਨ, ਪੰਜਾਬ ਸਰਕਾਰ ਹੀ ਨਹੀਂ ਬਲਕਿ ਪੰਜਾਬ ਦਾ ਹਰ ਵਾਸੀ ਚਾਹੁੰਦਾ ਹੈ ਕਿ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆ ਨੂੰ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਨਾਲ ਹਰ ਪੰਜਾਬੀ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾ ਸਿਰਫ ਤੇ ਸਿਰਫ ਇੱਕੋ ਇੱਕ ਮਕਸਦ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣੇ ਰਹਿਣਾ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਫਿਕਰ ਘੱਟ ਤੇ ਆਪਣੀ ਪ੍ਰਧਾਨਗੀ ਬਚਾਉਣ ਦੀ ਜਿਆਦਾ ਫਿਕਰ ਹੈ। ਨਾਭਾ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਜਦੋ ਤੱਕ ਸੁਖਬੀਰ ਬਾਦਲ ਅਕਾਲੀ ਦਲ ਦਾ ਪ੍ਰਧਾਨ ਰਹੇਗਾ, ਅਕਾਲੀ ਦਲ ਦਾ ਕੁਝ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਕਾਗਰਸ ਨੇ 25 ਸਾਲ ਅਤੇ ਅਕਾਲੀ ਦਲ ਨੇ 19 ਸਾਲ ਪੰਜਾਬ ਤੇ ਰਾਜ ਕੀਤਾ ਹੈ। ਜੇਕਰ ਇੰਨੇ ਸਾਲ ਵਿਚ ਬਾਦਲ ਲੋਕਾਂ ਦੀ ਨਬਜ ਨਹੀਂ ਫੜ ਸਕੇ ਤਾਂ ਹੋਰ ਇਨ੍ਹਾਂ ਕੀ ਕਰਨਾ ਹੈ। ਦੇਵ ਮਾਨ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ 5 ਸਾਲ ਮੌਕਾ ਦਿੱਤਾ ਹੈ ਅਤੇ ਜੇਕਰ ਅਸੀ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹੇ ਨਹੀਂ ਉਤਰਾਗੇ ਤਾਂ ਇਸ ਵਿਚ ਲੋਕਾਂ ਦਾ ਕਸੂਰ ਥੋੜ੍ਹਾ ਹੈ, ਕਸੂਰ ਸਾਡਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਦੀ ਅਗਵਾਈ ਵਿਚ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹੇ ਉਤਰਿਆ ਜਾਵੇ ਅਤੇ ਲੋਕਾਂ ਦੇ ਕੰਮ ਕੀਤੇ ਜਾਣ। ਸੁਖਬੀਰ ਬਾਦਲ ਵੱਲੋ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਪੰਜਾਬ ਵਿਚ ਯਾਤਰਾ ਸ਼ੂਰੁ ਕਰਨ ਦੇ ਸਵਾਲ ਤੇ ਬੋਲਦਿਆ ਵਿਧਾਇਕ ਦੇਵਮਾਨ ਨੇ ਕਿਹਾ ਕਿ ਪਹਿਲਾਂ ਕਾਗਰਸ ਦੇ ਰਾਹੁਲ ਗਾਂਧੀ ਵੱਲੋਂ ਵੀ ਯਾਤਰਾ ਕੀਤੀ ਗਈ ਹੈ ਅਤੇ ਹੁਣ ਸੁਖਬੀਰ ਬਾਦਲ ਵੀ ਕਰ ਲੈਣ। ਉਨ੍ਹਾਂ ਕਿਹਾ ਕਿ ਹੁਣ ਇਹਨਾਂ ਯਾਤਰਾਵਾਂ ਦਾ ਕੋਈ ਫਾਇਦਾ ਨਹੀਂ ਹੋਣਾ ਜਦੋਂ ਪੰਜਾਬ ਦੇ ਲੋਕਾਂ ਨੇ ਮੌਕਾ ਦਿੱਤਾ ਸੀ ਤਾਂ ਉਸ ਸਮੇਂ ਜੇ ਲੋਕਾਂ ਦੇ ਕੰਮ ਕੀਤੇ ਹੁੰਦੇ ਤਾਂ ਹੁਣ ਕੁਝ ਕਰਨ ਦੀ ਲੋੜ ਨਹੀਂ ਸੀ ਪੈਣੀ ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
NEXT STORY