ਚੰਡੀਗੜ੍ਹ (ਰਿਸ਼ੂਰਾਜ) : ਸੂਬੇ 'ਚ ਬੇਅਦਬੀ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਤੋਂ ਵਾਪਸ ਲੈ ਕੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੂੰ ਦਿੱਤੇ ਜਾਣ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਾਈ ਪਟੀਸ਼ਨ 'ਤੇ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਸੀ. ਬੀ. ਆੀ. ਦੇ ਵਕੀਲ ਅਤੇ ਜਾਂਚ ਅਧਿਕਾਰੀ ਨੂੰ ਵੀ ਆਪਣਾ ਪੱਖ ਰੱਖਣ ਲਈ ਕਿਹਾ। ਜਸਟਿਸ ਰਾਜਨ ਗੁਪਤਾ ਦੀ ਅਦਾਲਤ 'ਚ ਹੋਈ ਇਸ ਸੁਣਵਾਈ ਦੌਰਾਨ ਸੀ. ਬੀ. ਆਈ. ਵਲੋਂ ਦਾਇਰ ਕੀਤੇ ਗਏ ਜਵਾਬ ਬਾਰੇ ਵੀ ਪੁੱਛਿਆ ਗਿਆ। ਪਟੀਸ਼ਨ ਕਰਤਾ ਦੇ ਵਕੀਲ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇਕ ਸਾਜਿਸ਼ ਤਹਿਤ ਹੋਈਆਂ ਹਨ ਅਤੇ ਪੂਰਾ ਪੰਜਾਬ ਚਾਹੁੰਦਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਮਿਲੇ। ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਖਾਲੀ ਪਲਾਟ 'ਚ ਬੱਚੀ ਸੁੱਟਣ ਵਾਲੀ ਮਾਂ ਆਪਣੇ ਪ੍ਰੇਮੀ ਸਮੇਤ ਹੋਈ ਕਾਬੂ
NEXT STORY