ਲੁਧਿਆਣਾ,(ਸਹਿਗਲ) : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 44577 ਹੋ ਗਈ ਹੈ। ਅੱਜ 48 ਮਰੀਜ਼ਾਂ ਨੇ ਵਾਇਰਸ ਦੇ ਸੰਕਰਮਣ ਦੇ ਕਾਰਣ ਦਮ ਤੋੜ ਦਿੱਤਾ। ਜਿਸ ਕਾਰਨ ਸੂਬੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 1178 ਹੋ ਗਈ ਹੈ। ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 1293 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਕਾਰਨ ਮਰਨ ਵਾਲੇ 48 ਮਰੀਜ਼ਾਂ 'ਚੋਂ ਲੁਧਿਆਣਾ ਦੇ 10, ਐਸ. ਏ. ਐਸ. ਨਗਰ ਤੋਂ 9, ਅੰਮ੍ਰਿਤਸਰ ਤੇ ਪਟਿਆਲਾ ਤੋਂ 5-5, ਫਰੀਦਕੋਟ ਤੇ ਜਲੰਧਰ ਤੋਂ 4-4, ਸੰਗਰੂਰ ਤੋਂ 3 ਫਤਿਹਗੜ੍ਹ ਸਾਹਿਬ ਤੇ ਮੋਗਾ ਤੋਂ 2-2 ਦੇ ਇਲਾਵਾ ਬਠਿੰਡਾ, ਗੁਰਦਾਸਪੁਰ, ਮਾਨਸਾ ਅਤੇ ਫਰੀਦਕੋਟ ਤੋਂ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਸੂਬੇ ਦੇ ਨੋਡਲ ਅਫਸਰ ਮੁਤਾਬਕ 584 ਮਰੀਜ਼ਾਂ ਨੂੰ ਸਾਹ ਲੈਣ 'ਚ ਦਿੱਕਤ ਹੋਣ 'ਤੇ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ, ਜਦਕਿ 65 ਮਰੀਜ਼ਾਂ ਨੂੰ ਵੈਂਟੀਲੇਟਰ ਲਗਾਇਆ ਗਿਆ ਹੈ। ਅੱਜ ਵੱਖ-ਵੱਖ ਜ਼ਿਲ੍ਹਿਆਂ 'ਚ 788 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਫਰੀਦਕੋਟ ਜ਼ਿਲ੍ਹੇ 'ਚ 41 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ, 1 ਦੀ ਮੌਤ
NEXT STORY