ਜ਼ੀਰਕਪੁਰ (ਵੈੱਬ ਡੈਸਕ, ਕੁਲਦੀਪ, ਸੰਦੀਪ) : ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ 'ਚ ਪੈਂਦੀ ਦਸ਼ਮੇਸ਼ ਨਗਰ ਕਾਲੋਨੀ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਮਕਾਨ 'ਚ 35 ਸਾਲਾ ਔਰਤ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਔਰਤ 'ਤੇ ਤੇਜ਼ਧਾਰ ਹਥਿਆਰ ਅਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਸ ਵੱਲੋਂ ਮਕਾਨ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਮੌਸਮ ਬਾਰੇ...
ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਪੂਨਮ ਦਾ ਆਪਣੇ ਪਹਿਲੇ ਪਤੀ ਨਾਲ ਪਿਛਲੇ ਕਈ ਸਾਲਾਂ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਪੁਲਸ ਨੂੰ ਸ਼ੱਕ ਹੈ ਕਿ ਔਰਤ ਦਾ ਕਤਲ ਉਸਦੇ ਪਹਿਲੇ ਪਤੀ ਵੱਲੋਂ ਹੀ ਕੀਤਾ ਗਿਆ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਵੱਲੋਂ ਉਸ ਦੀ ਭਾਲ ਲਈ ਟੀਮਾਂ ਲਗਾਈਆਂ ਜਾ ਰਹੀਆਂ ਹਨ ਅਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
ਉੱਧਰ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨਾਂ ਦੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਪਿੱਛੇ ਅਸਲ ਕਾਰਨ, ਵਾਰਦਾਤ 'ਚ ਵਰਤੇ ਹਥਿਆਰ ਅਤੇ ਫ਼ਰਾਰ ਸ਼ੱਕੀ ਦੀ ਭਾਲ ਸਬੰਧੀ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
NEXT STORY