ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 15 ਕਿਲੋਗ੍ਰਾਮ ਅਫੀਮ, 1 ਆਧੁਨਿਕ M16 ਰਾਈਫਲ, 9 ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ ਵੱਧ ਅਰਜ਼ੀਆਂ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ਾਂ 'ਚ ਬੈਠੇ ਤਸਕਰਾਂ ਨਾਲ ਕਥਿਤ ਸਬੰਧ ਹਨ ਅਤੇ ਉਹ ਨਾਜਾਇਜ਼ ਹਥਿਆਰਾਂ ਦੀ ਖ਼ਰੀਦ 'ਚ ਸ਼ਾਮਲ ਹਨ। ਮੁਲਜ਼ਮਾਂ ਖਿਲਾਫ਼ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਤੇ ਥਾਣਾ ਲੋਪੋਕੇ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
NEXT STORY