ਫਾਜ਼ਿਲਕਾ (ਨਾਗਪਾਲ/ਲੀਲਾਧਰ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ-163 (ਪੁਰਾਣੀ ਸੀ. ਆਰ. ਪੀ. ਸੀ. 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਸਖ਼ਤ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣਾ ਹੈ। ਹੁਕਮਾਂ ਰਾਹੀਂ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਦੇ ਖ਼ਾਲੀ ਪਲਾਟਾਂ 'ਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
ਆਪਣੀ ਮਾਲਕੀ/ਕਬਜ਼ੇ ਵਾਲੇ ਖ਼ਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ (ਤਾਰਬੰਦੀ) ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ 'ਚ ਕੂੜਾ-ਕਰਕਟ ਇਕਠਾ ਹੋਣ ਤੋਂ ਰੋਕਿਆ ਜਾਵੇ। ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖ਼ਾਲੀ ਪਏ ਪਲਾਟਾਂ 'ਚ ਕੂੜਾ-ਕਰਕਟ, ਗੰਦਗੀ, ਗੰਦਾ ਪਾਣੀ ਇਕਠਾ ਹੋਣ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਕਿ ਵੱਖ-ਵੱਖ ਬੀਮਾਰੀਆਂ (ਡੇਂਗੂ, ਮਲੇਰੀਆ, ਚਿਕਰਗੁਨੀਆ ਆਦਿ) ਫੈਲਾਉਂਦੇ ਹਨ। ਇਹ ਸਭ ਦੀ ਰੋਕਥਾਮ ਲਈ ਇਹ ਹੁਕਮ ਜ਼ਰੂਰੀ ਹਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
ਨਗਰ ਕੌਂਸਲ/ਨਗਰ ਪੰਚਾਇਤ ਫਾਜ਼ਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਯੂ. ਡੀ. ਸ਼ਾਖਾ) ਜ਼ਿਲ੍ਹਾ ਫਾਜ਼ਿਲਕਾ ਆਪਣੇ-ਆਪਣੇ ਅਧਿਕਾਰ ਖੇਤਰ 'ਚ ਬੀ. ਐੱਨ. ਐੱਸ. ਐੱਸ. ਦੀ ਧਾਰਾ 163 ਰਾਹੀਂ ਇਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976, ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ 1986 ਅਤੇ ਮਿਊਂਸੀਪਲ ਸੋਲਿਡ ਵੇਸਟ ਰੂਲਜ਼ 2016 ਅਤੇ ਪੰਜਾਬ ਪੰਚਾਇਤ ਰਾਜ ਐਕਟ 1994 ਅਧੀਨ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਣਾਉਣਗੇ। ਇਹ ਹੁਕਮ 30 ਜੂਨ 2026 ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
NEXT STORY