ਜਲੰਧਰ/ਅੰਮ੍ਰ੍ਤਿਸਰ (ਧਵਨ) : ਪੰਜਾਬ ’ਚ ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵੀ ਢੰਗ ਨਾਲ ਠੱਲ੍ਹ ਪਾਉਣ ਲਈ ਪੁਲਸ ਨੇ ਪੈਟਰੋਲ ਪੰਪ ਸੰਚਾਲਕਾਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਬਿਨਾਂ ਨੰਬਰ ਪਲੇਟ, ਨੰਬਰ ਪਲੇਟ ਹਟਾ ਕੇ ਜਾਂ ਨੰਬਰ ਨਾਲ ਛੇੜਛਾੜ ਕੀਤੇ ਹੋਏ ਦੋਪਹੀਆ ਵਾਹਨਾਂ ’ਚ ਪੈਟਰੋਲ ਭਰਨ ਤੋਂ ਪੈਟਰੋਲ ਪੰਪ ਸੰਚਾਲਕਾਂ ਨੂੰ ਬਚਣਾ ਚਾਹੀਦਾ ਹੈ। ਉਨ੍ਹਾਂ ਪੈਟਰੋਲ ਪੰਪ ਮਾਲਕਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਮੁਲਾਜ਼ਮਾਂ ਨੂੰ ਸਪੱਸ਼ਟ ਰੂਪ ’ਚ ਹਦਾਇਤ ਦੇਣ ਕਿ ਅਜਿਹੇ ਵਾਹਨਾਂ ਨੂੰ ਪੈਟਰੋਲ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਵਲੋਂ ਵੱਖ-ਵੱਖ ਅਪਰਾਧਿਕ ਘਟਨਾਵਾਂ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਈ ਮਾਮਲਿਆਂ ’ਚ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਦੋਪਹੀਆ ਵਾਹਨਾਂ ਦੀ ਵਰਤੋਂ ਕੀਤੀ। ਇਨ੍ਹਾਂ ’ਚ ਕਈ ਵਾਹਨ ਅਜਿਹੇ ਪਾਏ ਗਏ, ਜਿਨ੍ਹਾਂ ’ਤੇ ਨੰਬਰ ਪਲੇਟ ਨਹੀਂ ਲੱਗੀ ਸੀ ਜਾਂ ਨੰਬਰ ਪਲੇਟ ਨਾਲ ਛੇੜਛਾੜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਅਕਸਰ ਇਨ੍ਹਾਂ ਹੀ ਦੋਪਹੀਆ ਵਾਹਨਾਂ ’ਤੇ ਫ਼ਰਾਰ ਹੋ ਜਾਂਦੇ ਹਨ ਅਤੇ ਰਸਤੇ ’ਚ ਪੈਟਰੋਲ ਪੰਪਾਂ ਤੋਂ ਪੈਟਰੋਲ ਭਰਵਾਉਂਦੇ ਹਨ।
ਇਹ ਵੀ ਪੜ੍ਹੋ : ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ
ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਪੁਲਸ ਨੇ ਕਈ ਅਪਰਾਧਿਕ ਘਟਨਾਵਾਂ ਨਾਲ ਸਬੰਧਿਤ ਪੈਟਰੋਲ ਪੰਪਾਂ ਦੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਹੈ। ਫੁਟੇਜ ’ਚ ਅਜਿਹੇ ਦੋਪਹੀਆ ਵਾਹਨ ਵਿਖਾਈ ਦਿੱਤੇ ਹਨ, ਜਿਨ੍ਹਾਂ ’ਤੇ ਨੰਬਰ ਪਲੇਟ ਨਹੀਂ ਸੀ ਜਾਂ ਨੰਬਰ ਸਪੱਸ਼ਟ ਰੂਪ ’ਚ ਵਿਖਾਈ ਨਹੀਂ ਦੇ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
NEXT STORY