ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ਬਰ ਹੈ। ਦਰਅਸਲ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ ਐਲਾਨ ਕੀਤਾ ਹੈ ਕਿ ਹੁਣ 17 ਸਾਲ ਦੀ ਉਮਰ ਤੱਕ ਦੇ ਬੱਚਿਆਂ ਲਈ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਦੀ ਸਹੂਲਤ 30 ਸਤੰਬਰ ਤੱਕ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਪ੍ਰਸ਼ਾਸਨ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਇਸ ਸਹੂਲਤ ਦਾ ਲਾਭ ਲੈਣ ਤਾਂ ਜੋ ਭਵਿੱਖ 'ਚ ਬੱਚਿਆਂ ਦੀ ਸਿੱਖਿਆ ਜਾਂ ਸਰਕਾਰੀ ਲਾਭਾਂ 'ਚ ਕੋਈ ਰੁਕਾਵਟ ਨਾ ਆਵੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
ਆਧਾਰ ਸੇਵਾ ਕੇਂਦਰਾਂ ਅਤੇ ਸਕੂਲਾਂ 'ਚ ਆਯੋਜਿਤ ਕੀਤੇ ਜਾ ਰਹੇ ਵਿਸ਼ੇਸ਼ ਆਧਾਰ ਅਪਡੇਟ ਕੈਂਪਾਂ ਰਾਹੀਂ ਬਾਇਓਮੈਟ੍ਰਿਕ ਅਪਡੇਟ ਆਸਾਨੀ ਨਾਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਆਧਾਰ ਲਈ ਬਾਇਓਮੈਟ੍ਰਿਕ ਅਪਡੇਟ 2 ਵਾਰ ਲਾਜ਼ਮੀ ਹਨ। ਪਹਿਲਾ ਅਪਡੇਟ 5 ਤੋਂ 7 ਸਾਲ ਦੀ ਉਮਰ ਵਿਚਕਾਰ ਕੀਤਾ ਜਾਂਦਾ ਹੈ, ਜਿਸ ਨੂੰ ਐੱਮ. ਬੀ. ਯੂ.-1 ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਦਾ ਅਲਰਟ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ
ਦੂਜਾ ਅਪਡੇਟ 15 ਤੋਂ 17 ਸਾਲ ਦੀ ਉਮਰ ਵਿਚਕਾਰ ਕੀਤਾ ਜਾਂਦਾ ਹੈ, ਜਿਸ ਨੂੰ ਐੱਮ. ਬੀ. ਯੂ.-2 ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਫਿੰਗਰਪ੍ਰਿੰਟ ਜਾਂ ਆਇਰਿਸ ਬਾਅਦ 'ਚ ਬਦਲ ਜਾਂਦੇ ਹਨ ਜਾਂ ਜੇਕਰ ਆਧਾਰ ਨਾਲ ਸਬੰਧਿਤ ਸੇਵਾਵਾਂ 'ਚ ਕੋਈ ਸਮੱਸਿਆ ਹੈ ਤਾਂ ਬਾਇਓਮੈਟ੍ਰਿਕ ਅਪਡੇਟ ਲੋੜ ਅਨੁਸਾਰ ਕਿਸੇ ਵੀ ਸਮੇਂ ਕੀਤੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ’ਚ ਅੱਗ ਦਾ ਤਾਂਡਵ: ਕੂੜੇ ਦੇ ਡੰਪਾਂ ’ਚੋਂ ਨਿਕਲੇ ਜ਼ਹਿਰੀਲੇ ਧੂੰਏਂ ਨੇ ਪਾਈ ਦਹਿਸ਼ਤ, ਲੋਕਾਂ ਦਾ ਦਮ ਘੁੱਟਿਆ
NEXT STORY