Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:51:41 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦਾ 20,000 ਕਰੋੜ ਰੁਪਿਆ ਇਸ ਸਾਲ ਚਲਾ ਜਾਵੇਗਾ ਵਿਦੇਸ਼ਾਂ 'ਚ

PUNJAB News Punjabi(ਪੰਜਾਬ)

ਪੰਜਾਬ ਦਾ 20,000 ਕਰੋੜ ਰੁਪਿਆ ਇਸ ਸਾਲ ਚਲਾ ਜਾਵੇਗਾ ਵਿਦੇਸ਼ਾਂ 'ਚ

  • Updated: 05 Dec, 2019 11:56 PM
Jalandhar
punjab  boys   girls  abroad
  • Share
    • Facebook
    • Tumblr
    • Linkedin
    • Twitter
  • Comment

ਜਲੰਧਰ,(ਸੋਮਨਾਥ): ਰੋਜ਼ਗਾਰ ਦੇ ਸੀਮਤ ਸਾਧਨ ਤੇ ਹਰ ਕਿਸੇ ਦੇ ਵਿਦੇਸ਼ਾਂ ਦੇ ਵਸਨੀਕ ਹੋਣ ਦੀ ਖਾਹਿਸ਼ ਕਾਰਣ ਨੌਜਵਾਨ ਲੜਕੇ-ਲੜਕੀਆਂ ਨੇ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ ਅਤੇ ਯੂਰਪੀ ਦੇਸ਼ਾਂ ਵੱਲ ਮੂੰਹ ਕੀਤਾ ਹੋਇਆ ਹੈ। ਇਸ ਸਾਲ ਪੰਜਾਬ ਤੋਂ ਤਕਰੀਬਨ ਡੇਢ ਲੱਖ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਵੱਡੇ ਪੈਮਾਨੇ 'ਤੇ ਪੰਜਾਬ ਤੋਂ ਵਿਦੇਸ਼ਾਂ ਵਿਚ ਪੈਸਾ ਵੀ ਵੱਡੇ ਪੱਧਰ 'ਤੇ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸਾਲ ਦੇਸ਼ ਤੋਂ 28,600 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਿਦੇਸ਼ਾਂ ਵਿਚ ਤਬਦੀਲ ਹੋਈ ਅਤੇ ਸਾਲ 2019-20 'ਚ ਇਹ ਰਕਮ ਵਧ ਕੇ 40,000 ਕਰੋੜ ਰੁਪਏ ਦਾ ਅੰਕੜਾ ਛੂਹਣ ਜਾ ਰਹੀ ਹੈ ਜਦੋਂ ਕਿ ਉਸ ਤੋਂ ਅੱਧੀ ਰਕਮ ਭਾਵ 20,000 ਕਰੋੜ ਰੁਪਏ ਸਿਰਫ ਪੰਜਾਬ ਤੋਂ ਦੂਜੇ ਦੇਸ਼ਾਂ ਵਿਚ ਫੀਸ ਦੀ ਸ਼ਕਲ ਵਿਚ ਜਾਣਗੇ। ਇਸ ਵਿਚੋਂ 60 ਲੱਖ ਰੁਪਏ ਦੇ ਲਗਭਗ ਫੀਸ ਅਤੇ 5 ਲੱਖ ਰੁਪਏ ਤੋਂ ਵੱਧ ਜੀ. ਆਈ. ਸੀ. ਖਾਤੇ ਵਿਚ ਜਾਂਦੇ ਹਨ।

ਇਹ ਮੋਟੀ ਰਕਮ ਤਾਂ ਸਿਰਫ ਸਟੱਡੀ ਵੀਜ਼ਿਆਂ ਦੇ ਲਈ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਖਾਤਿਆਂ ਵਿਚ ਗਈ ਹੈ ਜਾਂ ਫਿਰ ਵਿਦਿਆਰਥੀ ਇਕ ਸਾਲ ਦੇ ਖਰਚ ਦੇ ਤੌਰ 'ਤੇ ਨਾਲ ਲੈ ਕੇ ਗਏ ਹਨ ਪਰ ਇਸ ਤੋਂ ਵੀ ਕਿਤੇ ਜ਼ਿਆਦਾ ਰਕਮ ਗੈਰ ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਟਰੈਵਲ ਏਜੰਟਾਂ ਵਲੋਂ ਹੜੱਪ ਲਈ ਜਾਂਦੀ ਹੈ। ਇਸ ਦਾ ਕਾਰਨ ਇਹ ਹੈ ਕਿ ਹਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ ਚਾਹੇ ਅਜਿਹਾ ਕਾਨੂੰਨੀ ਤੌਰ 'ਤੇ ਜਾਂ ਫਿਰ ਗੈਰ-ਕਾਨੂੰਨੀ ਤੌਰ 'ਤੇ ਸੰਭਵ ਹੋਵੇ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪਿਛਲੇ ਮਹੀਨੇ ਅਮਰੀਕਾ ਤੋਂ 145 ਭਾਰਤੀਆਂ ਨੂੰ ਦੇਸ਼ ਬਦਰ ਕੀਤਾ ਗਿਆ ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬੀ ਸਨ। ਇਸੇ ਤਰ੍ਹਾਂ ਅਕਤੂਬਰ ਮਹੀਨੇ ਵਿਚ 311 ਭਾਰਤੀਆਂ ਨੂੰ ਮੈਕਸੀਕੋ ਤੋਂ ਦੇਸ਼ ਬਦਰ ਕੀਤਾ ਗਿਆ ਜਿਹੜੇ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀਆਂ ਤਿਆਰੀਆਂ ਕਰ ਰਹੇ ਸਨ।

ਪੈਸਾ ਹੀ ਨਹੀਂ, ਹੁਨਰ ਵੀ ਹੁੰਦਾ ਹੈ ਤਬਦੀਲ
ਬੇਰੋਜ਼ਗਾਰੀ ਤੋਂ ਦੇਸ਼ ਦਾ ਕੋਈ ਕੋਨਾ ਅਛੂਤਾ ਨਹੀਂ ਹੈ। ਭਾਰਤ ਦੀਆਂ ਕੁਲ ਨੌਕਰੀਆਂ ਤਕਰੀਬਨ 20 ਤੋਂ 22 ਕਰੋੜ ਹਨ। ਦੇਸ਼ ਦੀ 10 ਫੀਸਦੀ ਆਬਾਦੀ ਯਾਨੀ 13 ਕਰੋੜ ਲੋਕ ਬੇਰੋਜ਼ਗਾਰ ਹਨ। ਉਨ੍ਹਾਂ ਵਿਚੋਂ 8 ਕਰੋੜ ਪੜ੍ਹੇ-ਲਿਖੇ ਬੇਰੋਜ਼ਗਾਰ ਅਤੇ 5 ਕਰੋੜ ਗੈਰ ਪੜ੍ਹੇ-ਲਿਖੇ ਨੌਜਵਾਨ ਹਨ। ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਲਗਭਗ 50 ਲੱਖ ਨੌਜਵਾਨ ਹਰ ਸਾਲ ਬੇਰੋਜ਼ਗਾਰਾਂ ਦੀ ਇਸ ਕਤਾਰ ਵਿਚ ਸ਼ਾਮਲ ਹੋ ਰਹੇ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਹਰ ਸਾਲ ਲੱਖਾਂ ਵਿਦਿਆਰਥੀ ਇੰਜੀਨੀਅਰਿੰਗ ਅਤੇ ਡਾਕਟਰੀ ਦੀਆਂ ਡਿਗਰੀਆਂ ਲੈ ਕੇ ਨਿਕਲਦੇ ਹਨ। ਡਿਗਰੀ ਲੈਣ ਪਿੱਛੋਂ ਜਦੋਂ ਉਨ੍ਹਾਂ ਨੂੰ ਆਪਣਾ ਭਵਿੱਖ ਧੁੰਦਲਾ ਲੱਗਦਾ ਹੈ ਤਾਂ ਉਹ ਵਿਦੇਸ਼ਾਂ ਵੱਲ ਮੂੰਹ ਕਰ ਲੈਂਦੇ ਹਨ। ਡਿਗਰੀ ਧਾਰਕਾਂ ਨੂੰ ਨੌਕਰੀਆਂ ਨਾ ਮਿਲਦੀਆਂ ਦੇਖ ਕੇ ਹੁਣ 10+2 ਪਾਸ ਜ਼ਿਆਦਾਤਰ ਵਿਦਿਆਰਥੀ ਵੀ ਵਿਦੇਸ਼ ਜਾ ਰਹੇ ਹਨ।

ਸਭ ਪਤਾ ਹੈ ਸਰਕਾਰਾਂ ਨੂੰ
ਅਜਿਹਾ ਨਹੀਂ ਕਿ ਸਰਕਾਰਾਂ ਨੂੰ ਪਤਾ ਹੀ ਨਹੀਂ ਕਿ ਭਾਰਤ ਤੋਂ ਨੌਜਵਾਨਾਂ ਦੇ ਨਾਲ-ਨਾਲ ਹਰ ਸਾਲ ਅਰਬਾਂ ਰੁਪਏ ਫੀਸਾਂ ਦੇ ਰੂਪ ਵਿਚ ਵਿਦੇਸ਼ਾਂ ਨੂੰ ਜਾ ਰਹੇ ਹਨ ਪਰ ਹਾਲਾਤ ਸਰਕਾਰਾਂ ਦੇ ਕਾਬੂ ਵਿਚ ਨਹੀਂ ਹਨ। ਮੰਦੀ ਦੀ ਮਾਰ ਕਾਰਨ ਨਿੱਜੀ ਕੰਪਨੀਆਂ ਵਿਚ ਕੰਮ ਕਰਦੇ ਲੱਖਾਂ ਨੌਜਵਾਨ ਬੇਰੋਜ਼ਗਾਰ ਹੋ ਗਏ ਹਨ ਅਤੇ ਅਜੇ ਵੀ ਲੱਖਾਂ ਦੇ ਸਿਰ 'ਤੇ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਸਰਕਾਰ ਸਰਕਾਰੀ ਅਦਾਰਿਆਂ ਤੋਂ ਹੱਥ ਪਿੱਛੇ ਖਿੱਚ ਰਹੀ ਹੈ। ਸ਼ੇਅਰ ਵੇਚੇ ਜਾ ਰਹੇ ਹਨ। ਸਰਕਾਰੀ ਜਾਂ ਜਨਤਕ ਖੇਤਰ ਦੇ ਅਦਾਰਿਆਂ ਦੇ ਸ਼ੇਅਰ ਵੇਚੇ ਜਾ ਰਹੇ ਹਨ। ਇਸ ਦੀ ਮਿਸਾਲ ਹਾਲ ਹੀ ਵਿਚ ਬੀ. ਐੱਸ. ਐੱਨ. ਐੱਲ. ਤੋਂ ਸਰਕਾਰੀ ਹਿੱਸੇਦਾਰੀ ਬਾਹਰ ਕੱਢਣ ਦਾ ਫੈਸਲਾ ਹੈ। ਤੇਲ ਕੰਪਨੀਆਂ ਨਿੱਜੀ ਹੱਥਾਂ ਵਿਚ ਦਿੱਤੀਆਂ ਜਾ ਰਹੀਆਂ ਹਨ। ਰੇਲਵੇ ਦੇ ਨਿੱਜੀਕਰਨ ਦਾ ਵੀ ਰੌਲਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿਚ ਹਰ ਕੋਈ ਆਪਣੇ ਬੱਚਿਆਂ ਨੂੰ ਵਿਦੇਸ਼ਾਂ 'ਚ ਭੇਜਣ ਲਈ ਭੱਜ-ਦੌੜ ਕਰ ਰਿਹਾ ਹੈ।

ਬੱਚੇ ਤੇ ਬਜ਼ੁਰਗ ਹੀ ਨਜ਼ਰ ਆਉਣਗੇ ਪਿੰਡਾਂ 'ਚ
ਸ਼ਹਿਰਾਂ ਵਾਂਗ ਦਿਹਾਤੀ ਖੇਤਰਾਂ ਵਿਚ ਵੀ ਵੱਡੇ ਪੱਧਰ 'ਤੇ ਲੋਕ ਵਿਦੇਸ਼ਾਂ ਵਿਚ ਵਸ ਗਏ ਹਨ ਅਤੇ ਜਿਹੜੇ ਬਚੇ ਵੀ ਹਨ ਉੇਹ ਵੀ ਕਿਸੇ ਨਾ ਕਿਸੇ ਰੂਪ ਵਿਚ ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਹਨ। ਕਈ ਪਿੰਡ ਤਾਂ ਅਜਿਹੇ ਹਨ ਜਿਥੇ ਹਰ ਤੀਜੇ ਘਰ 'ਤੇ ਤਾਲਾ ਲੱਗਾ ਹੋਇਆ ਹੈ। ਕਾਰਣ ਇਹ ਹੈ ਕਿ ਹੁਣ ਇਨ੍ਹਾਂ ਘਰਾਂ ਵਿਚ ਰਹਿਣ ਵਾਲਾ ਕੋਈ ਨਹੀਂ ਹੈ। ਵਿਦੇਸ਼ਾਂ ਵਿਚ ਵਸੇ ਗੈਰ ਵਸਨੀਕ ਭਾਰਤੀ (ਐੱਨ. ਆਰ. ਆਈ.) ਆਪਣੇ 'ਤੇ ਨਿਰਭਰ ਰਿਸ਼ਤੇਦਾਰਾਂ ਨੂੰ ਵੀ ਵਿਦੇਸ਼ਾਂ ਵਿਚ ਲੈ ਗਏ ਹਨ। ਇਹ ਲੋਕ ਸਾਲ ਦੋ ਸਾਲ ਬਾਅਦ ਵਿਚ ਪੰਜਾਬ 'ਚ ਘੁੰਮਣ ਫਿਰਨ ਆਉਂਦੇ ਹਨ। ਪਿੰਡਾਂ 'ਤੇ ਨਜ਼ਰ ਮਾਰੀ ਜਾਵੇ ਤਾਂ ਜ਼ਿਆਦਾਤਰ ਬੱਚੇ ਤੇ ਬਜ਼ੁਰਗ ਹੀ ਨਜ਼ਰ ਆਉਂਦੇ ਹਨ।

ਹੁਣ ਪੈਸਾ ਆ ਰਿਹਾ ਹੈ ਘੱਟ, ਜਾ ਰਿਹਾ ਹੈ ਜ਼ਿਆਦਾ
ਕੋਈ ਸਮਾਂ ਸੀ ਜਦੋਂ ਲੋਕ ਵਿਦੇਸ਼ਾਂ ਵਿਚ ਕੰਮ ਲਈ ਜਾਂਦੇ ਸਨ ਅਤੇ ਪੈਸਾ ਕਮਾ ਕੇ ਪੰਜਾਬ ਨੂੰ ਭੇਜਦੇ ਸਨ ਪਰ ਹੁਣ ਲੋਕ ਕਮਾਉਣ ਦੇ ਨਾਲ-ਨਾਲ ਵਿਦੇਸ਼ਾਂ ਵਿਚ ਜਾ ਕੇ ਵਸ ਜਾਣਾ ਜ਼ਿਆਦਾ ਪਸੰਦ ਕਰਦੇ ਹਨ। ਇਨ੍ਹਾਂ ਲੋਕਾਂ ਦੇ ਆਪਣੇ ਸੂਬੇ ਵਿਚ ਆ ਕੇ ਵਸਣ ਦੀ ਉਮੀਦ ਘੱਟ ਹੈ। ਇਸ ਦੇ ਪਿੱਛੇ ਸਮਾਜਿਕ ਜੀਵਨ ਦੀ ਪੱਧਰ ਜ਼ਿਆਦਾ ਕੰਮ ਕਰ ਰਹੀ ਹੈ। ਜਿਹੜੀਆਂ ਸਹੂਲਤਾਂ ਇਨ੍ਹਾਂ ਲੋਕਾਂ ਨੂੰ ਵਿਦੇਸ਼ਾਂ ਵਿਚ ਮਿਲਦੀਆਂ ਹਨ ਉਹ ਸਹੂਲਤਾਂ ਇਥੇ ਨਾ ਮਿਲਣ ਕਾਰਨ ਵਿਦੇਸ਼ਾਂ ਵਿਚ ਵਸੇ ਲੋਕ ਆਪਣੇ ਦੇਸ਼ ਆਉਂਦੇ ਵੀ ਹਨ ਤਾਂ ਘੱਟ ਸਮੇਂ ਲਈ।
 

  • Punjab
  • Boys Girls
  • Abroad
  • ਪੰਜਾਬ
  • ਲੜਕੇ-ਲੜਕੀਆਂ
  • ਵਿਦੇਸ਼ਾਂ

ਸੁਖਬੀਰ ਬਾਦਲ ਨੇ ਗ੍ਰਹਿ ਮੰਤਰਾਲੇ ਅੱਗੇ ਰੱਖੀ ਇਹ ਮੰਗ

NEXT STORY

Stories You May Like

  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • prtc bus punjab roadways
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ ਬ੍ਰੇਕ
  • the entire of land registration will change
    ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ ਕੀਤਾ 'ਭੂ-ਆਧਾਰ'
  • indian cricket team
    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ ਦੀ ਜਗ੍ਹਾ ਇਸ ਖਿਡਾਰੀ ਨੂੰ ਮਿਲੇਗੀ ਕਮਾਨ
  • vigilance bureau  bribery  panchayat secretary
    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +