ਫਰੀਦਕੋਟ (ਵੈੱਬ ਡੈਸਕ, ਜਗਤਾਰ) : ਫਰੀਦਕੋਟ ਦੇ ਪਿੰਡ ਸੰਧਵਾਂ 'ਚ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਇੱਕ ਵਿਆਹ ਸਮਾਗਮ 'ਚ ਰੰਗ 'ਚ ਭੰਗ ਪੈ ਗਿਆ। ਦਰਅਸਲ ਪੁਲਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਕੁੜੀ ਦੇ ਪਿਤਾ ਨੂੰ ਜ਼ਬਰੀ ਚੁੱਕ ਕੇ ਆਪਣੀ ਗੱਡੀ 'ਚ ਨਾਲ ਲਿਜਾਇਆ ਗਿਆ, ਹਾਲਾਂਕਿ ਇਸ ਗ੍ਰਿਫ਼ਤਾਰੀ ਮੌਕੇ ਕਾਫੀ ਹੰਗਾਮਾ ਵੀ ਹੋਇਆ। ਪਰਿਵਾਰਕ ਮੈਬਰਾਂ ਅਤੇ ਪੁਲਸ 'ਚ ਧੱਕਾ-ਮੁੱਕੀ ਵੀ ਹੋਈ ਅਤੇ ਗ੍ਰਿਫ਼ਤਾਰੀ ਦੇ ਵਿਰੋਧ 'ਚ ਇੱਕ ਵਿਅਕਤੀ ਪੁਲਸ ਦੀ ਗੱਡੀ ਅੱਗੇ ਲੇਟ ਗਿਆ, ਜਿਸ ਨੂੰ ਜ਼ਬਰੀ ਘੜੀਸ ਕੇ ਪਾਸੇ ਕਰ ਪੁਲਸ ਕੁੜੀ ਦੇ ਪਿਓ ਨੂੰ ਨਾਲ ਲੈ ਗਈ। ਹੱਥੋਪਾਈ ਦੌਰਾਨ ਪੁਲਸ ਮੁਲਾਜ਼ਮ ਪਿਸਤੌਲ ਵੀ ਲਹਿਰਾਉਂਦਾ ਨਜ਼ਰ ਆਇਆ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਰੋਕ! ਹਾਈਕੋਰਟ ਵਲੋਂ ਨੋਟਿਸ ਜਾਰੀ, ਪੜ੍ਹੋ ਪੂਰੀ ਖ਼ਬਰ
ਜਾਣਕਾਰੀ ਦਿੰਦੇ ਹੋਏ ਕੁੜੀ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਵਿਆਹ ਸੀ ਅਤੇ ਅਨੰਦ ਕਾਰਜ ਹੋ ਰਹੇ ਸਨ ਕਿ ਉਸੇ ਵੇਲੇ ਆਪਣੇ ਆਪ ਨੂੰ ਗਿੱਦੜਬਾਹਾ ਦੀ ਪੁਲਸ ਦੱਸਣ ਵਾਲੇ ਮੁਲਾਜ਼ਮ ਆ ਧਮਕੇ। ਉਨ੍ਹਾਂ ਨੇ ਸਿਵਲ ਕੱਪੜੇ ਪਾਏ ਹੋਏ ਸਨ ਅਤੇ ਉਸ ਦੇ ਪਿਤਾ ਨੂੰ ਉਹ ਟਰਾਂਸਫਾਰਮਰ ਅਤੇ ਮੋਟਰਾਂ ਚੋਰੀ ਕਰਨ ਦੇ ਮਾਮਲੇ 'ਚ ਸ਼ਾਮਲ ਦੱਸ ਕੇ ਧੱਕੇ ਨਾਲ ਚੱਲਦੇ ਅਨੰਦ ਕਾਰਜਾਂ 'ਚੋਂ ਚੁੱਕ ਕੇ ਗੱਡੀ 'ਚ ਬਿਠਾ ਕੇ ਲੈ ਗਏ। ਉਨ੍ਹਾਂ ਕਿਹਾ ਕਿ ਭਾਵੇਂ ਕੇ ਪਹਿਲਾਂ ਉਨ੍ਹਾਂ ਦੇ ਪਿਤਾ ਦਾ ਨਾਂ ਚੋਰੀ ਮਾਮਲੇ 'ਚ ਆਇਆ ਸੀ ਪਰ ਉਹ ਹੁਣ ਇਹ ਸਾਰੇ ਮਾੜੇ ਕੰਮ ਛੱਡ ਚੁੱਕੇ ਸਨ ਪਰ ਪੁਲਸ ਧੱਕੇ ਨਾਲ ਉਨ੍ਹਾਂ ਨੂੰ ਹੋਰ ਮਾਮਲੇ 'ਚ ਫਸਾ ਰਹੀ ਹੈ। ਇਸ ਮਾਮਲੇ 'ਚ ਥਾਣਾ ਗਿੱਦੜਬਾਹਾ ਦੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਰੀਬ ਸਿੰਘ ਉਰਫ਼ ਰਾਜੂ ਨਾਮਕ ਵਿਅਕਤੀ ਦੇ ਖ਼ਿਲਾਫ਼ ਥਾਣਾ ਗਿੱਦੜਬਾਹਾ 'ਚ ਟਰਾਂਸਫਾਰਮਰ ਅਤੇ ਮੋਟਰਾਂ ਚੋਰੀ ਦੇ ਮਾਮਲੇ 'ਚ ਐੱਫ. ਆਈ. ਆਰ. ਦਰਜ ਹੈ, ਜੋ ਗਿਰੋਹ ਦੇ ਰੂਪ 'ਚ ਕੰਮ ਕਰਦੇ ਹਨ ਅਤੇ ਇਸ ਗਿਰੋਹ ਦੇ ਪੰਜ ਵਿਅਕਤੀ ਪਹਿਲਾਂ ਕਾਬੂ ਕਰ ਚੁੱਕੇ ਹਾਂ।
ਇਹ ਵੀ ਪੜ੍ਹੋ : ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ ਵੜਿਆ ਪਾਣੀ (ਦੇਖੋ ਤਸਵੀਰਾਂ)
ਬੀਤੇ ਦਿਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੰਧਵਾਂ 'ਚ ਇੱਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਵਿਅਕਤੀ ਵੀ ਉਕਤ ਗਿਰੋਹ ਦਾ ਮੈਂਬਰ ਹੈ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਹ ਕੁੜੀ ਦਾ ਅਸਲ ਪਿਓ ਨਹੀਂ, ਸਗੋਂ ਧਰਮ ਦਾ ਪਿਤਾ ਬਣਿਆ ਹੋਇਆ ਹੈ। ਉਨ੍ਹਾਂ ਕੁੱਟਮਾਰ ਦੇ ਇਲਜ਼ਾਮਾਂ ਨੂੰ ਨਕਾਰਦੇ ਕਿਹਾ ਕਿ ਸਾਡੇ ਵੱਲੋ ਕੋਈ ਕੁੱਟਮਾਰ ਨਹੀਂ ਕੀਤੀ ਗਈ, ਉਲਟਾ ਉਸਦੇ ਪਰਿਵਾਰਕ ਮੈਬਰਾਂ ਵੱਲੋਂ ਹੱਥੋਪਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਉਸਦੇ ਗ੍ਰਿਫ਼ਤਾਰੀ ਕੋਟਕਪੂਰਾ ਥਾਣੇ 'ਚ ਪਾਈ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਰੋਕ! ਹਾਈਕੋਰਟ ਵਲੋਂ ਨੋਟਿਸ ਜਾਰੀ, ਪੜ੍ਹੋ ਪੂਰੀ ਖ਼ਬਰ
NEXT STORY