ਲੁਧਿਆਣਾ (ਸੁਸ਼ੀਲ) : ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ’ਚ ਮੌਜੂਦ ਪ੍ਰਦੂਸ਼ਣ ਦਾ ਜ਼ਹਿਰ ਹੁਣ ਆਮ ਜਨਜੀਵਨ ਨੂੰ ਵੀ ਪ੍ਰਭਾਵਿਤ ਕਰਨ ਲੱਗਾ ਹੈ, ਜਿਸ ਦੇ ਚੱਲਦੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਦਿੱਲੀ ਦੇ ਟਰਾਂਸਪੋਰਟ ਵਿਭਾਗ ਨੇ ਡੀਜਲ ਇੰਜਣ ਵਾਲੀਆਂ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਦੇ ਦਿੱਲੀ ’ਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨਾਲ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਵੀ ਮਾਲੀ ਨੁਕਸਾਨ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਦੀਆਂ ਕਈ ਬੱਸਾਂ ਬੀ. ਐੱਸ. ਇੰਜਣ ਚਾਲਕ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਹਾਲਾਂਕਿ ਤਕਨੀਕੀ ਤੌਰ ’ਤੇ ਕਿਹੜੀ ਬੱਸ ਨੂੰ ਐਂਟਰੀ ਮਿਲੇਗੀ ਜਾਂ ਕਿਹੜੀ ਨੂੰ ਨਹੀਂ, ਇਹ ਦਿੱਲੀ ਦੇ ਟਰਾਂਸਪੋਰਟ ਵਿਭਾਗ ਦੇ ਹੁਕਮਾਂ ’ਚ ਸਪੱਸ਼ਟ ਲਿਖਿਆ ਹੋਇਆ ਹੈ ਪਰ ਇਸ ਨਾਲ ਹਵਾਈ ਅੱਡੇ ’ਤੇ ਜਾਣ ਵਾਲੀਆਂ ਕਈ ਬੱਸਾਂ ’ਤੇ ਰੋਕ ਲੱਗ ਸਕਦੀ ਹੈ, ਕਿਉਂਕਿ ਪੰਜਾਬ ਦੀਆਂ ਕਈ ਬੱਸਾਂ ਟੈਸਟ ’ਤੇ ਖਰੀਆਂ ਨਹੀਂ ਉਤਰਦੀਆਂ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
ਦੂਜੇ ਪਾਸੇ ਦਿੱਲੀ ਨੂੰ ਜਾਣ ਵਾਲੀਆਂ ਲਗਜ਼ਰੀ ਬੱਸਾਂ ਅਤੇ ਖਾਸ ਕਰ ਕੇ ਪੰਜਾਬ ਦੇ ਕਈ ਸ਼ਹਿਰਾਂ ’ਚ ਉਡਾਣਾਂ ਫੜਨ ਵਾਲੀਆਂ ਬੱਸਾਂ ਵੀ ਪਾਬੰਦੀਸ਼ੁਦਾ ਵਾਹਨਾਂ ਦੀ ਸ਼੍ਰੇਣੀ ’ਚ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Diamond ਦਾ ਹਾਰ ਵੇਚਣ ਗਿਆ Salesman ਹੋਇਆ 'ਗਾਇਬ', ਅਸਲੀਅਤ ਪਤਾ ਲੱਗੀ ਤਾਂ ਉੱਡੇ ਹੋਸ਼
NEXT STORY