ਤਰਨਤਾਰਨ (ਰਮਨ) : ਸ਼ਨੀਵਾਰ ਸ਼ਾਮ ਨੂੰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਪੰਨੂਆ ਨੇੜੇ ਦੋ ਬੱਸਾਂ ਦੀ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਨਿਰਮਲ ਅਨੁਸਾਰ ਦੋ ਬੱਸਾਂ ਦੀ ਭਿਆਨਕ ਟੱਕਰ ਹੋਈ, ਇਸ ਹਾਦਸੇ ਵਿਚ ਹੁਣ ਤੱਕ 2 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਚਾਰ ਤੋਂ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹਨ ਜਦਕਿ ਇਕ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਦਾ ਇਲਾਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਕ ਦਰਜਨ ਦੇ ਕਰੀਬ ਐਂਬੂਲੈਂਸਾਂ ਰਾਹਤ ਕਾਰਜ ਵਿਚ ਲੱਗੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, 15 ਦਿਨਾਂ ਦਾ ਦਿੱਤਾ ਗਿਆ ਸਮਾਂ, ਨਹੀਂ ਤਾਂ ਹੋਵੇਗੀ ਕਾਰਵਾਈ
ਇਹ ਸੜਕੀ ਹਾਦਸਾ ਇਕ ਮੋਟਰਸਾਈਕਲ ਸਵਾਰ ਜੋੜੇ ਨੂੰ ਬਚਾਉਣ ਦੇ ਦੌਰਾਨ ਵਾਪਰਿਆ ਹੈ। ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਸਵਾਰ ਮਹਿਲਾ ਦੀ ਵੀ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਸਨ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਤਰਨਤਾਰਨ ਵਿਖੇ ਪਹੁੰਚਾਇਆ ਗਿਆ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਦੀ ਇਕ ਬੱਸ ਅੰਮ੍ਰਿਤਸਰ ਤੋਂ ਮਾਨਸਾ ਵਾਲੀ ਸਾਈਡ ਜਾ ਰਹੀ ਸੀ ਜਦਕਿ ਦੂਸਰੀ ਬੱਸ ਮੋਗੇ ਤੋਂ ਅੰਮ੍ਰਿਤਸਰ ਵਾਲੀ ਸਾਈਡ ਜਾ ਰਹੀ ਸੀ। ਨੌਸ਼ਹਿਰਾ ਪੰਨੂਆਂ ਅੱਡੇ ਉੱਪਰ ਇਕ ਮੋਟਰਸਾਈਕਲ ਨੂੰ ਬਚਾਉਣ ਦੌਰਾਨ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਬੱਸ ਦੂਸਰੀ ਸਾਈਡ ਉੱਪਰ ਚਲੀ ਗਈ। ਜਿਸ ਵਿਚ ਮੋਗੇ ਵਾਲੀ ਸਾਈਡ ਤੋਂ ਆ ਰਹੀ ਬਸ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਐਲਾਨ, ਪਹਿਲੀ ਸੂਚੀ ਐਲਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਰਿਟਾਇਰਡ ਕਮਾਂਡੋ ਨੂੰ ASI ਨੇ ਜੜਿਆ ਥੱਪੜ! ਪੂਰਾ ਮਾਮਲਾ ਕਰੇਗਾ ਹੈਰਾਨ
NEXT STORY