ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਖਾਸ ਅਪੀਲ ਕੀਤੀ ਹੈ ਕਿ ਪਰਵਾਸੀ ਕਿਰਤੀਆਂ ਦੀ ਘਾਟ ਨੂੰ ਮੁੱਖ ਰੱਖਦਿਆਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਅਧੀਨ ਕਿਰਤ, ਕਾਰਡ ਧਾਰਕਾਂ ਨੂੰ ਇਜਾਜ਼ਤ ਦਿੱਤੀ ਜਾਵੇ ਕਿ ਉਹ ਪੰਜਾਬ ਅੰਦਰ ਹਾੜ੍ਹੀ/ਸਾਉਣੀ 2020-21 ਦੌਰਾਨ ਦੋਹਾਂ ਫਸਲਾਂ ਲਈ ਖੇਤਾਂ 'ਚ ਕੰਮ ਕਰ ਸਕਣ।

ਇਸ ਦੇ ਨਾਲ ਹੀ ਕੈਪਟਨ ਨੇ ਮੋਦੀ ਨੂੰ ਸੁਝਾਅ ਦਿੱਤਾ ਕਿ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨਾਲ ਸਲਾਹ-ਮਸ਼ਵਰਾ ਕਰਕੇ ਪ੍ਰਤੀ ਏਕੜ (ਝੋਨੇ ਅਤੇ ਕਣਕ) ਲਈ ਇਕ ਖਾਸ ਗਿਣਤੀ ਦੇ ਮੈਨਡੇਜ਼ ਨੂੰ ਮਨਰੇਗਾ ਅਧੀਨ ਆਗਿਆ ਦਿੱਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਡਰੋਂ ਪੰਜਾਬ 'ਚੋਂ ਲੱਖਾਂ ਪਰਵਾਸੀ ਮਜ਼ਦੂਰ ਆਪੋ-ਆਪਣੇ ਸੂਬਿਆਂ ਵੱਲ ਪਲਾਇਨ ਕਰ ਗਏ ਹਨ ਅਤੇ ਬਾਕੀ ਰਹਿੰਦੇ ਮਜ਼ਦੂਰ ਵੀ ਆਪਣੇ ਰਾਜਾਂ ਨੂੰ ਜਾਣ ਲਈ ਕਾਹਲੇ ਹਨ। ਅਜਿਹੇ 'ਚ ਕਣਕ ਅਤੇ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਜ਼ਦੂਰਾਂ ਦੀ ਵੱਡੀ ਘਾਟ ਲੱਗ ਰਹੀ ਹੈ, ਜਿਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਪੰਜਾਬ ਦੇ ਖੇਤਾਂ 'ਚ ਕੰਮ ਕਰਨ ਸਬੰਧੀ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਗਈ ਹੈ।
ਐੱਲ. ਪੀ. ਯੂ. ਦੇ ਵਿਗਿਆਨੀਆਂ ਨੇ ਕੋਵਿਡ-19 ਦਾ ਪਤਾ ਲਗਾਉਣ ਲਈ ਵਿਕਸਿਤ ਕੀਤਾ ਸਾਫਟਵੇਅਰ
NEXT STORY