ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਤ ਹਰਚੰਦ ਲੌਂਗੋਵਾਲ ਦੇ ਸ਼ਹੀਦੀ ਦਿਵਸ ਨੂੰ ਸਿਆਸੀ ਰੰਗਤ ਦੇਣ ਵਾਲੀਆਂ ਸੌੜੇ ਹਿੱਤਾਂ ਵਾਲੀਆਂ ਸ਼ਕਤੀਆਂ ਦੀ ਤਿੱਖੀ ਆਲੋਚਨਾ ਕੀਤੀ ਹੈ ਤੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸੰਤ ਲੌਂਗੋਵਾਲ ਦਾ ਸ਼ਹੀਦੀ ਦਿਵਸ ਉਨ੍ਹਾਂ ਦੇ ਸੂਬੇ 'ਚ ਸ਼ਾਂਤੀ ਕਾਇਮ ਕਰਨ ਦੇ ਯੋਗਦਾਨ ਦੇ ਮੱਦੇਨਜ਼ਰ ਮਨਾਇਆ ਹੈ। ਸ਼ਨੀਵਾਰ ਨੂੰ ਜਾਰੀ ਇਕ ਤਿੱਖੇ ਬਿਆਨ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ 'ਚ ਸ਼ਾਂਤੀ ਤੇ ਸਦਭਾਵਨਾ ਨੂੰ ਬੜ੍ਹਾਵਾ ਦੇਣ ਲਈ ਆਪਣਾ ਬਲੀਦਾਨ ਦਿੱਤਾ ਹੈ ਤੇ ਜਿਹੜੀਆਂ ਸ਼ਕਤੀਆਂ ਉਨ੍ਹਾਂ ਦੇ ਸ਼ਹੀਦੀ ਦਿਵਸ ਸਬੰਧੀ ਪ੍ਰੋਗਰਾਮ ਦਾ ਵਿਰੋਧ ਕਰ ਰਹੀਆਂ ਹਨ, ਉਹ ਸਪੱਸ਼ਟ ਤੌਰ 'ਤੇ ਸੰਤ ਲੌਂਗੋਵਾਲ ਦੀ ਪੰਜਾਬ ਨੂੰ ਸ਼ਾਂਤੀ ਤੇ ਤਰੱਕੀ ਦੇ ਰਾਹ 'ਤੇ ਵਾਪਿਸ ਲਿਆਉਣ 'ਚ ਨਿਭਾਈ ਗਈ ਭੂਮਿਕਾ ਨੂੰ ਅਣਗੌਲਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਸ਼ਕਤੀਆਂ ਸੂਬੇ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ, ਉਹ ਸੰਤ ਲੌਂਗੋਵਾਲ ਦੀ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਤੇ 1985 'ਚ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਲ ਸੰਤ ਲੌਂਗੋਵਾਲ ਵਲੋਂ ਕੀਤੇ ਇਤਿਹਾਸਕ ਸ਼ਾਂਤੀ ਸਮਝੌਤੇ ਨੂੰ ਸਿਆਸੀ ਰੰਗਤ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਬਕਾ ਅਕਾਲੀ ਪ੍ਰਧਾਨ ਦਾ ਸ਼ਹੀਦੀ ਦਿਵਸ ਹਰ ਸਾਲ ਮਨਾਉਂਦੀ ਹੈ, ਭਾਵੇਂ ਉਹ ਸੱਤਾ ਵਿਚ ਹੋਵੇ ਜਾਂ ਨਾ ਹੋਵੇ।
ਖੂਹ ਪੁੱਟਦਿਆਂ ਦੋ ਵਿਅਕਤੀ ਮਿੱਟੀ 'ਚ ਧੱਸੇ
NEXT STORY