ਚੰਡੀਗੜ੍ਹ (ਬਿਊਰੋ) - ਕੋਰੋਨਾ ਵਾਇਰਸ ਦਾ ਕਹਿਰ ਅੱਜ ਵੀ ਪੂਰੀ ਦੁਨੀਆ ’ਚ ਜਾਰੀ ਹੈ, ਜਿਸ ਦੀ ਲਪੇਟ ’ਚ ਬਹੁਤ ਸਾਰੇ ਲੋਕ ਆ ਰਹੇ ਹਨ। ਕੋਰੋਨਾ ਤੋਂ ਬਚਾਅ ਕਰਨ ਲਈ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਜਾ ਰਿਹਾ ਹੈ। ਕੋਰੋਨਾ ਤੋਂ ਬਚਾਅ ਕਰਨ ਲਈ ਅੱਜ ਮੁਹਾਲੀ ਦੇ ਸਿਵਲ ਹਸਪਤਾਲ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਵਾਇਆ ਗਿਆ। ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਅਤੇ ਟਵਿੱਟਰ ’ਤੇ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ‘‘ਅੱਜ ਮੈਂ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ ਲਗਵਾਇਆ। ਮੈਂ 60 ਸਾਲ ਤੋਂ ਉੱਪਰ ਜਾਂ 45 ਸਾਲ ਤੋਂ ਉੱਪਰ ਦੇ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਜਲਦ ਤੋਂ ਜਲਦ ਆਪਣਾ ਟੀਕਾਕਰਣ ਕਰਵਾਓ। ਆਪਣੇ ਆਪ ਨੂੰ ਇਸ ਵੈੱਬਸਾਈਟ www.cowin.gov.in ‘ਤੇ ਰਜਿਸਟਰ ਕਰਵਾਓ ਤੇ ਆਪਣੇ ਮੁਤਾਬਕ ਟੀਕਾਕਰਣ ਲਈ ਸਮਾਂ ਤੇ ਜਗ੍ਹਾ ਤੈਅ ਕਰੋ। ਕੋਰੋਨਾ ਵਾਇਰਸ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਖ਼ਿਲਾਫ਼ ਡੱਟਣਾ ਹੋਵੇਗਾ ਤੇ ਮੈਨੂੰ ਪੂਰਾ ਯਕੀਨ ਹੈ ਕਿ ਜਿੱਤ ਸਾਡੀ ਹੀ ਹੋਵੇਗੀ।’’
ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨਾਂ ਲਈ ਵੱਡਾ ਐਲਾਨ
NEXT STORY