ਲੁਧਿਆਣਾ (ਹਿਤੇਸ਼) : ਗਲਾਡਾ ਵੱਲੋਂ ਲੁਧਿਆਣਾ ਜ਼ਿਲ੍ਹੇ ਵਿਚ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਗੈਰ-ਕਾਨੂੰਨੀ ਕਲੋਨੀਆਂ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ਵਿਰੁੱਧ ਜਾਰੀ ਢਾਹੁਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਬੁੱਧਵਾਰ ਨੂੰ ਡਿਊਟੀ ਮੈਜਿਸਟ੍ਰੇਟ, ਪੁਲਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਮਾਣਕਵਾਲ, ਮਹਿਮੂਦਪੁਰਾ ਅਤੇ ਖੇੜੀ ਪਿੰਡਾਂ ਵਿਚ ਚਾਰ ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ। ਇਸ ਦੌਰਾਨ ਇਨ੍ਹਾਂ ਕਲੋਨੀਆਂ ਦੀਆਂ ਸੜਕਾਂ ਸਮੇਤ ਗੈਰ-ਕਾਨੂੰਨੀ ਤੌਰ ’ਤੇ ਕੀਤੀਆਂ ਉਸਾਰੀਆਂ ਅਤੇ ਹੋਰ ਢਾਂਚਿਆਂ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
ਗਲਾਡਾ ਅਧਿਕਾਰੀਆਂ ਨੇ ਦੱਸਿਆ ਕਿ ਡਿਵੈਲਪਰਾਂ ਨੂੰ ਪਹਿਲਾਂ ਨੋਟਿਸ ਜਾਰੀ ਕਰਕੇ ਗੈਰ-ਕਾਨੂੰਨੀ ਉਸਾਰੀ ਦਾ ਕੰਮ ਰੋਕਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਨਿਰਦੇਸ਼ਾਂ ਦੀ ਪਾਲਣਾ ਨਾ ਹੋਣ ’ਤੇ ਇਹ ਕਾਰਵਾਈ ਕੀਤੀ ਗਈ। ਇਹ ਮੁਹਿੰਮ ਬਿਨਾਂ ਕਿਸੇ ਵਿਰੋਧ ਦੇ ਮੁਕੰਮਲ ਹੋਈ। ਗਲਾਡਾ ਵੱਲੋਂ ਅਜਿਹੇ ਅਣਅਧਿਕਾਰਤ ਵਿਕਾਸ ਨੂੰ ਸ਼ੁਰੂਆਤੀ ਪੜਾਅ ’ਤੇ ਹੀ ਰੋਕਣ ਲਈ ਆਉਣ ਵਾਲੇ ਹਫ਼ਤਿਆਂ ਵਿਚ ਹੋਰ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਲੋਨੀਆਂ ਵਿਚ ਪਲਾਟ, ਜਾਇਦਾਦ ਜਾਂ ਇਮਾਰਤਾਂ ਨਾ ਖਰੀਦਣ। ਅਜਿਹੀਆਂ ਕਲੋਨੀਆਂ ਵਿਚ ਗਲਾਡਾ ਵੱਲੋਂ ਪਾਣੀ, ਸੀਵਰੇਜ ਜਾਂ ਬਿਜਲੀ ਕੁਨੈਕਸ਼ਨ ਵਰਗੀਆਂ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੰਭਾਵੀ ਖਰੀਦਦਾਰ ਜਾਇਦਾਦ ਖਰੀਦਣ ਤੋਂ ਪਹਿਲਾਂ ਗਲਾਡਾ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਅਤੇ ਪ੍ਰਵਾਨਿਤ ਨਕਸ਼ਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਢਾਹੁਣ ਦੀਆਂ ਮੁਹਿੰਮਾਂ ਦੇ ਨਾਲ-ਨਾਲ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ ਤਹਿਤ ਅਣਅਧਿਕਾਰਤ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੰਦ ਬੈਂਕ ’ਚ ਲੱਗੀ ਅੱਗ, ਤਾਲਾ ਤੋੜ ਕੇ ਬੁਝਾਈ
NEXT STORY