ਧਰਮਕੋਟ (ਸਤੀਸ਼) - ਲੋਕ ਸਭਾ ਹਲਕਾ ਫਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵੱਲੋਂ ਅੱਜ ਧਰਮਕੋਟ ਵਿਖੇ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣਨ ਵਾਲੀ ਸੜਕ ਤੋਂ ਲੋਹਗੜ੍ਹ, ਭਿੰਡਰ ਕਲਾਂ ਤੋਂ ਜਲਾਲਾਬਾਦ ਕੋਕਰੀ ਤੱਕ ਸੜਕ ਬਣੇਗੀ। ਇਸ ਸੜਕ ਦੀ ਚੋੜਾਈ 18 ਫੁਟ ਅਤੇ ਲੰਬਾਈ11.65 ਕਿਲੋਮੀਟਰ ਹੈ। ਇਸ ’ਤੇ 754.70 ਲੱਖ ਰੁਪਏ ਦੀ ਰਾਸ਼ੀ ਖ਼ਰਚ ਜਾਵੇਗੀ, ਜਿਸ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਝੂਠੇ ਐਲਾਨ ਕਰ ਕੇ ਗੁਮਰਾਹ ਕਰ ਰਹੇ ਹਨ। ਪੰਜਾਬ ਦੀ ਜਨਤਾ ਇਨ੍ਹਾਂ ਦੋਹਾਂ ਪਾਰਟੀਆਂ ਦੇ ਬਹਿਕਾਵੇ ਵਿੱਚ ਨਹੀਂ ਆਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਅੰਦਰ ਲਗਾਤਾਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਹੈ। ਇਹ ਸਰਕਾਰ ਪੰਜਾਬ ਦੇ ਹਰ ਵਰਗ ਦੀ ਹਰਮਨ ਪਿਆਰੀ ਸਰਕਾਰ ਹੈ। ਸਾਡੀ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਰਹੀ ਹੈ ਅਤੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਧਰਮਕੋਟ ਹਲਕੇ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਵੋਟਾਂ ਪਾ ਕੇ ਧਰਮਕੋਟ ਦੀ ਬਾਗਡੋਰ ਉਨ੍ਹਾਂ ਦੇ ਹੱਥ ਦਿੱਤੀ ਜਾਵੇ, ਤਾਂਕਿ ਧਰਮਕੋਟ ਹਲਕਾ ਵਿਕਾਸ ਦੀਆਂ ਹੋਰ ਬੁਲੰਦੀਆਂ ਨੂੰ ਸਰ ਕਰੇ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ। ਇਸ ਮੌਕੇ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ, ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ, ਮਨਜੀਤ ਸਿੰਘ ਸਭਰਾ, ਸੁਖਬੀਰ ਸਿੰਘ ਸੁਖਾ, ਚਮਕੌਰ ਸਿੰਘ, ਨਿਰਮਲ ਸਿੰਘ ਸਿੱਧੂ, ਸੁਖਦੇਵ ਸਿੰਘ ਸ਼ੇਰਾ, ਗੁਰਪਿੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ: ਸੂਬੇ ’ਚ ਹਾਈ ਅਲਰਟ ਜਾਰੀ, ਗ੍ਰਹਿ ਮੰਤਰੀ ਨੇ ਮੰਗੀ ਰਿਪੋਰਟ
ਪਟਿਆਲਾ ’ਚ ਵਾਰਦਾਤ : ਪੇਪਰ ਦੇ ਕੇ ਸਕੂਲ ਤੋਂ ਬਾਹਰ ਨਿਕਲੇ ਨੌਜਵਾਨ ’ਤੇ ਕਾਤਲਾਨਾ ਹਮਲਾ (ਤਸਵੀਰਾਂ)
NEXT STORY