ਜਲੰਧਰ (ਸਹਿਗਲ) - ਸੂਬੇ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਨਿਰੰਤਰ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਮਾਮਲੇ ਘੱਟ ਹੋਣ ਦੀ ਥਾਂ ਰੋਜ਼ਾਨਾ ਵੱਧਦੇ ਜਾ ਰਹੇ ਹਨ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ ਇਸ ਦੌਰਾਨ ਕੋਰੋਨਾ ਨਾਲ 15 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7373 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਾਹਮਣੇ ਆਏ ਮਰੀਜ਼ਾਂ ਤੋਂ ਬਾਅਦ ਪਾਜ਼ੇਟਿਵਿਟੀ ਦਰ ਵਧ ਕੇ 20.76 ਫੀਸਦੀ ਹੋ ਗਈ ਹੈ। ਜਿਨ੍ਹਾਂ 15 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ ਲੁਧਿਆਣਾ ਵਿਚ 3, ਪਠਾਨਕੋਟ 4, ਮੋਗਾ ’ਚੋਂ 2, ਐੱਸ. ਏ. ਐੱਸ. ਨਗਰ ’ਚੋਂ 2 ਅਤੇ ਇਕ-ਇਕ ਮਰੀਜ਼ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਜਲੰਧਰ ਆਦਿ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ।
ਪੜ੍ਹੋ ਇਹ ਵੀ ਖ਼ਬਰ - ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ
ਜਿਨ੍ਹਾਂ ਜ਼ਿਲ੍ਹਿਆਂ ’ਚ ਜ਼ਿਆਦਾ ਕੋਰੋਨਾ ਕਾਰਨ ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਉਨ੍ਹਾਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ 1832, ਲੁਧਿਆਣਾ ਵਿਚ 1144, ਅੰਮ੍ਰਿਤਸਰ ’ਚ 963, ਜਲੰਧਰ ’ਚ 552, ਪਟਿਆਲਾ ’ਚ 465, ਬਠਿੰਡਾ ’ਚ 381, ਪਠਾਨਕੋਟ ’ਚ 249, ਰੋਪੜ ’ਚ 242, ਗੁਰਦਾਸਪੁਰ ’ਚ 220, ਹੁਸ਼ਿਆਰਪੁਰ ’ਚ 226, ਕਪੂਰਥਲਾ ਵਿਚ 184 ਅਤੇ ਤਰਨਤਾਰਨ ਵਿਚ 134 ਮਰੀਜ਼ ਸ਼ਾਮਲ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਦੱਸ ਦੇਈਏ ਕਿ ਪੰਜਾਬ ’ਚ ਹੁਣ ਤੱਕ 6,63,875 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 16,774 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਅਨੁਸਾਰ ਹਸਪਤਾਲਾਂ ’ਚ ਭਰਤੀ ਮਰੀਜ਼ਾਂ ’ਚੋਂ 585 ਮਰੀਜ਼ ਆਕਸੀਜਨ ਸਪੋਰਟ ’ਤੇ ਹਨ, ਜਦਕਿ 41 ਵੈਂਟੀਲੇਟਰ ’ਤੇ ਅਤੇ 190 ਦੇ ਕਰੀਬ ਮਰੀਜ਼ਾਂ ਨੂੰ ਆਈ. ਸੀ. ਯੂ. ’ਚ ਰੱਖਿਆ ਗਿਆ ਹੈ। ਸੂਬੇ ’ਚ ਸੈਂਪਲਿੰਗ ਦੀ ਗਿਣਤੀ ਹੁਣ 50,000 ਦਾ ਅੰਕੜਾ ਪਾਰ ਨਹੀਂ ਕਰ ਸਕੀ ਹੈ। ਵਰਤਮਾਨ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 41,250 ਹੋ ਗਈ ਹੈ। ਪੰਜਾਬ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਅਨੁਸਾਰ 3599 ਮਰੀਜ਼ਾਂ ਨੂੰ ਅੱਜ ਠੀਕ ਹੋਣ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ। ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)
ਮੀਂਹ ਨਾਲ ਵੱਖ-ਵੱਖ ਪਿੰਡਾਂ 'ਚ ਸੈਂਕੜੇ ਏਕੜ ਕਣਕ ਦੀ ਫ਼ਸਲ ਤਬਾਹ
NEXT STORY