ਲੁਧਿਆਣਾ,(ਸਹਿਗਲ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ ਅਤੇ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੌਰਾਨ ਹਰ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ 'ਚ ਅੱਜ ਵੀ ਕੋਰੋਨਾ ਦੇ 1555 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 51 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਸੂਬੇ 'ਚ ਹੁਣ ਤਕ 49378 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁਕੇ ਹਨ, ਜਦਕਿ ਇਨ੍ਹਾਂ 'ਚੋਂ 1307 ਦੀ ਮੌਤ ਹੋ ਚੁਕੀ ਹੈ। ਸੂਬੇ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਸਭ ਤੋਂ ਅੱਗੇ ਚੱਲ ਰਹੇ ਜ਼ਿਲ੍ਹਾ ਲੁਧਿਆਣਾ 'ਚ ਅੱਜ 18 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 11 ਜ਼ਿਲ੍ਹੇ ਦੇ ਰਹਿਣ ਵਾਲੇ ਸਨ, ਜਦਕਿ 7 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆ ਕੇ ਇਥੇ ਇਲਾਜ ਲਈ ਹਸਪਤਾਲ 'ਚ ਦਾਖਲ ਹੋਏ ਸਨ।
ਪੰਜਾਬ 'ਚ ਅੱਜ ਜਿਨ੍ਹਾਂ 51 ਮਰੀਜ਼ਾਂ ਦੀ ਮੌਤ ਹੋਈ, ਉਨ੍ਹਾਂ 'ਚ ਅੰਮ੍ਰਿਤਸਰ 'ਚ 12, ਲੁਧਿਆਣਾ 'ਚ 11, ਪਟਿਆਲਾ ਤੇ ਜਲੰਧਰ 'ਚ 5-5, ਫਾਜ਼ਿਲਕਾ, ਤਰਨਤਾਰਨ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮਾਨਸਾ ਤੇ ਸੰਗਰੂਰ 'ਚ 2-2 ਮਰੀਜ਼ ਅਤੇ ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਕਪੂਰਥਲਾ, ਐਸ. ਏ. ਐਸ. ਨਗਰ ਤੇ ਐਸ. ਬੀ. ਐਸ. ਨਗਰ 'ਚ 1-1 ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਈ ਹੈ।
ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗੈਰ ਕਾਨੂੰਨੀ ਫਾਰਮਾਸੂਟੀਕਲ ਡਰੱਗਜ਼ ਦੇ ਵੱਡੇ ਨਿਰਮਾਤਾ ਤੇ ਸਪਲਾਇਰ ਗ੍ਰਿਫਤਾਰ
NEXT STORY