ਚੰਡੀਗੜ੍ਹ : ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ 5 ਸ਼ਰਧਾਲੂਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸਾਰੇ ਡੀ. ਸੀਜ਼ ਤੇ ਐਸ. ਐਸ. ਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬਾਹਰੋ ਪੰਜਾਬ ਅੰਦਰ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦਾ ਟੈਸਟ ਕੀਤਾ ਜਾਵੇ।
ਦੱਸ ਦਈਏ ਕਿ ਸ੍ਰੀ ਨਾਂਦੇੜ ਸਾਹਿਬ ਤੋਂ 4000 ਅਤੇ ਜੈਸਲਮੇਰ ਤੋਂ 3000 ਦੇ ਕਰੀਬ ਲੋਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪਹੁੰਚ ਰਹੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਬਾਹਰੋ ਸੂਬੇ ਅੰਦਰ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦਾ ਟੈਸਟ ਕੀਤਾ ਜਾਵੇਗਾ ਅਤੇ ਉਸ ਨੂੰ ਸਰਕਾਰੀ ਤੌਰ 'ਤੇ ਕੁਆਰੰਟਾਈਨ ਕੀਤਾ ਜਾਵੇਗਾ।
ਕੋਰੋਨਾ ਵਾਇਰਸ : ਮ੍ਰਿਤਕ ਔਰਤ ਦੇ ਭਾਣਜੇ ਨੇ ਕੀਤਾ ਅੰਤਿਮ ਸੰਸਕਾਰ
NEXT STORY