ਖਰੜ (ਰਣਬੀਰ, ਅਮਰਦੀਪ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਰੜ ਨਗਰ ਕੌਂਸਲ ਚੋਣਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਖਰੜ ਨਗਰ ਕੌਂਸਲ ਹੱਦ 'ਚ ਸ਼ਾਮਲ ਕੀਤੇ ਗਏ 6 ਪਿੰਡਾਂ ਤ੍ਰਿਪੜੀ, ਤੋਲੇ ਮਾਜਰਾ, ਦਾਊ ਮਾਜਰਾ, ਭੁੱਖੜੀ, ਪੀਰ ਸੁਹਾਣਾ ਅਤੇ ਰਡਿਆਲਾ ਦੇ ਵਸਨੀਕਾਂ ਨੂੰ ਵੋਟ ਦਾ ਅਧਿਕਾਰ ਨਾ ਮਿਲਣ ਕਾਰਨ ਹਾਈਕੋਰਟ ਤੱਕ ਪਹੁੰਚਿਆ ਸੀ। ਪਟੀਸ਼ਨ 'ਚ ਦਲੀਲ ਦਿੱਤੀ ਗਈ ਕਿ ਖਰੜ ਨਗਰ ਕੌਂਸਲ ਦੀ ਹੱਦ 'ਚ ਇਹ 6 ਪਿੰਡ ਸ਼ਾਮਲ ਹੋਣ ਦੇ ਬਾਵਜੂਦ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਯੋਗ ਤਰੀਕੇ ਨਾਲ ਸ਼ਾਮਲ ਨਹੀਂ ਕੀਤਾ ਗਿਆ। ਇਸ ਕਾਰਨ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੇ ਵੋਟ ਦੇ ਅਧਿਕਾਰ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਦੋਂ ਤੱਕ ਨਵੀਂ ਡੀ-ਲਿਮੀਟੇਸ਼ਨ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਤਦ ਤੱਕ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ। ਅਦਾਲਤ ਨੇ ਚੋਣ ਪ੍ਰਕਿਰਿਆ ‘ਤੇ ਅੰਤਰਿਮ ਰੋਕ ਲਗਾਉਂਦੇ ਹੋਏ ਸਪੱਸ਼ਟ ਕੀਤਾ ਕਿ ਨਵੀਂ ਹੱਦਬੰਦੀ ਤੋਂ ਬਿਨਾਂ ਚੋਣਾਂ ਕਰਵਾਉਣਾ ਠੀਕ ਨਹੀਂ ਹੋਵੇਗਾ। ਦੂਜੇ ਪਾਸੇ ਜੇਕਰ ਇਹ 6 ਪਿੰਡ ਨਗਰ ਕੌਂਸਲ ਚੋਣਾਂ ਦਾ ਹਿੱਸਾ ਬਣਦੇ ਹਨ ਤਾਂ ਖਰੜ ਦੇ ਚੋਣ ਗਣਿਤ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਪਿੰਡਾਂ ਦੀ ਵੋਟਰ ਗਿਣਤੀ ਸ਼ਾਮਲ ਹੋਣ ਨਾਲ ਕਈ ਵਾਰਡਾਂ ਦੀ ਹੱਦਬੰਦੀ ਅਤੇ ਵੋਟ ਬੈਂਕ ਦਾ ਸੰਤੁਲਨ ਪ੍ਰਭਾਵਿਤ ਹੋਵੇਗਾ, ਜਿਸ ਨਾਲ ਸਿਆਸੀ ਪਾਰਟੀਆਂ ਦੀ ਰਣਨੀਤੀ ਵੀ ਬਦਲ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74 ਹਜ਼ਾਰ ਤੋਂ ਵੱਧ...
ਨਵੇਂ ਵੋਟਰ ਜੁੜਨ ਕਾਰਨ ਕਈ ਵਾਰਡਾਂ 'ਚ ਜਿੱਤ-ਹਾਰ ਦੇ ਸਮੀਕਰਨ ਵੀ ਪੂਰੀ ਤਰ੍ਹਾਂ ਬਦਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਨਗਰ ਕੌਂਸਲ ਦਾ ਪ੍ਰਸ਼ਾਸਨਿਕ ਕੰਮਕਾਜ ਪ੍ਰਸ਼ਾਸਕ ਦੇ ਹੱਥਾਂ 'ਚ ਰਹੇਗਾ। ਇਸ ਫ਼ੈਸਲੇ ਨਾਲ ਖਰੜ ਦੀ ਸਿਆਸਤ 'ਚ ਹਲਚਲ ਮਚ ਗਈ ਹੈ ਅਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ‘ਤੇ ਵੀ ਇਸ ਦਾ ਵੱਡਾ ਪ੍ਰਭਾਵ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ ਬਰਾਮਦਗੀ ਦਾ ਰਿਕਾਰਡ
NEXT STORY