ਪਟਿਆਲਾ, ਸਨੌਰ (ਮਨਦੀਪ ਜੋਸਨ) : ਸਨੌਰ ਦੇ ਕਸਾਬੀਆਂ ਵਾਲੇ ਮੁਹੱਲੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਸਹੁਰੇ ਵੱਲੋਂ ਆਪਣੀ ਨੂੰਹ ਅਤੇ ਪਤਨੀ 'ਤੇ ਤੇਜ਼ਧਾਰ ਹਥਿਆਰ ਨਾਲ ਕਾਤਲਾਨਾ ਹਮਲਾ ਕਰ ਦਿਤਾ, ਜਿਸ ਵਿਚ ਨੂੰਹ ਅੰਜੂ ਉਮਰ ਤਕਰੀਬਨ 23 ਸਾਲ ਦੀ ਮੌਤ ਹੋ ਗਈ ਅਤੇ ਮਲਕੀਤ ਕੌਰ ਮਹਿਲਾ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਾਰਦਾਤ ਨਾਲ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਇਸ ਸਬੰਧੀ ਥਾਣਾ ਮੁਖੀ ਸਨੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮ੍ਰਿਤਕਾ ਲੜਕੀ ਅੰਜੂ ਦੇ ਦਾਦਾ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਲੜਕੀ ਦੇ ਸਹੁਰੇ ਪ੍ਰਕਾਸ਼ ਚੰਦ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਪੁਲਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੀ ਸਕਾਲਰਸ਼ਿਪ
ਪੈਸਿਆਂ ਦੀ ਮੰਗ ਪੂਰੀ ਨਾ ਕਰਨ 'ਤੇ ਕੀਤਾ ਹਮਲਾ : ਥਾਣਾ ਮੁਖੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਅੰਜੂ ਦਾ ਸਹੁਰਾ ਕੋਈ ਕੰਮਕਾਜ ਨਹੀਂ ਕਰਦਾ ਸੀ ਤੇ ਅਕਸਰ ਹੀ ਲੜਾਈ ਝਗੜਾ ਕਰਦਾ ਸੀ। ਸਹੁਰੇ ਪ੍ਰਕਾਸ਼ ਚੰਦ ਵਲੋਂ ਆਪਣੀ ਘਰ ਵਾਲੀ ਅਤੇ ਨੂੰਹ ਕੋਲੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਪੂਰਾ ਨਾ ਕਰਨ 'ਤੇ ਉਸ ਵਲੋਂ ਹਮਲਾ ਕੀਤਾ ਗਿਆ, ਜਿਸ ਵਿਚ ਉਸਦੀ ਪਤਨੀ ਮਲਕੀਤ ਕੌਰ ਜ਼ਖਮੀ ਹੋ ਗਈ ਅਤੇ ਉਸਦੀ ਨੂੰਹ ਅੰਜੂ ਦੀ ਮੌਤ ਹੋ ਗਈ, ਜਿਸਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਲਖਬੀਰ ਸਿੰਘ ਨੂੰ ਕੀਤਾ ਮੁਅੱਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
LPG ਸਿਲੰਡਰਾਂ ਦੀ ਕਾਲਾਬਾਜ਼ਾਰੀ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
NEXT STORY