ਮੋਹਾਲੀ : ਜ਼ੀਰਕਪੁਰ ਦੇ ਬਿੱਗ ਬਾਜ਼ਾਰ ਚੌਂਕ ਦੇ ਸਾਹਮਣੇ ਸਥਿਤ ਲਾਟਰੀ ਬਾਜ਼ਾਰ 'ਚ ਐਤਵਾਰ ਰਾਤ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚ ਬਹਿਸ ਹੋ ਗਈ। ਇਸ ਦੌਰਾਨ ਗੱਲ ਇਥੋਂ ਵੱਧ ਗਈ ਕਿ ਇਕ ਵਿਅਕਤੀ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 2 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਧਮਾਕਾ, ਪੂਰਾ ਇਲਾਕਾ ਕੰਬਿਆ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਾਮਲਾ ਪੈਸਿਆਂ ਦੇ ਲੈਣ ਦੇਣ ਦਾ ਸੀ ਪਰ ਇਹ ਵਿਵਾਦ ਇਨ੍ਹਾਂ ਵੱਧ ਗਿਆ ਕਿ ਗੋਲੀਆਂ ਚਲ ਗਈਆਂ ਅਤੇ 2 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਧਰ ਜ਼ੀਰਕਪੁਰ ਪੁਲਸ ਦੇ ਐੱਸ.ਪੀ.-ਕਮ-ਡੀ.ਐੱਸ.ਪੀ. ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਧਾਨ ਸਭਾ 'ਚ ਬਾਜਵਾ 'ਤੇ ਲੱਗੇ ਵੱਡੇ ਦੋਸ਼, ਭਾਜਪਾ ਦੀ ਵੱਖਰੀ ਵਿਧਾਨ ਸਭਾ ਦਾ ਵੀ ਉੱਠਿਆ ਮੁੱਦਾ
NEXT STORY