ਮਾਛੀਵਾੜਾ ਸਾਹਿਬ (ਟੱਕਰ) : ਅੱਜ ਵਰ੍ਹਦੇ ਮੀਂਹ ਵਿਚ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਪੁੱਜੇ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿਰਦੇਸ਼ ਹਨ ਕਿ ਹੜ੍ਹਾਂ ਵਰਗੀ ਸਥਿਤੀ ਵਿਚ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਵਿਚ ਹੈ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਪਰਮਜੀਤ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੁਸ਼ਕਿਲ ਆਉਣ ’ਤੇ ਦੇਸ਼ਾਂ-ਵਿਦੇਸ਼ਾਂ ਵਿਚ ਪਹੁੰਚ ਕਰਕੇ ਹਰ ਕੌਮ ਤੇ ਹਰ ਭਾਈਚਾਰੇ ਦਾ ਮੁਸ਼ਕਿਲ ਵਿਚ ਸਾਥ ਦਿੰਦੇ ਹਨ ਪਰ ਹੁਣ ਪੰਜਾਬ ਦੇ ਲੋਕ ਹਡ਼੍ਹਾਂ ਨਾਲ ਜੂਝ ਰਹੇ ਹਨ ਪਰ ਦੇਸ਼ ਦੇ ਕਿਸੇ ਵੀ ਸੂਬੇ ਨੇ ਪੰਜਾਬੀਆਂ ਦੀ ਸਾਰ ਨਾ ਲਈ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਅਕਾਲ ਪੁਰਖ ਦੀ ਮਿਹਰ ਹੈ ਕਿ ਉਹ ਹਰ ਮੁਸ਼ਕਿਲ ਘੜੀ ਵਿਚ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸਥਿਤੀ ਨਾਲ ਨਜਿੱਠਣ ਲਈ ਸਮਰੱਥ ਹੁੰਦੇ ਹਨ।
ਧੁੱਸੀ ਬੰਨ੍ਹ ਨੂੰ ਲੈ ਕੇ ਵੱਡੀ ਖ਼ਬਰ, ਸਤਲੁਜ ਦਰਿਆ ਨੂੰ ਲੈ ਜਾਰੀ ਹੋਇਆ ਅਲਰਟ
NEXT STORY