ਮੋਗਾ (ਕਸ਼ਿਸ਼ ਸਿੰਗਲਾ) : ਜਿੱਥੇ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਅੱਜ ਹਰ ਪ੍ਰਾਇਮਰੀ ਸਕੂਲ ਵਿਚ ਮਹਾ ਪੀ. ਟੀ. ਐੱਮ ਦਾ ਯੋਜਨ ਕੀਤਾ ਗਿਆ। ਇਸ ਵਿਚ ਅੱਜ ਮੋਗਾ ਦੇ ਸਰਕਾਰੀ ਭੀਮ ਨਗਰ ਪ੍ਰਾਇਮਰੀ ਸਕੂਲ ਵਿਚ ਮਹਾ ਪੀਟੀਐੱਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਪੀਚ ਨੂੰ ਮਾਪਿਆਂ ਨੂੰ ਦਿਖਾ ਕੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਕਾਂ ਨੇ ਵੀ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਿੱਖਿਆ ਕ੍ਰਾਂਤੀ ਵਿਚ ਬਹੁਤ ਵੱਡਾ ਯੋਗਦਾਨ ਦੇਵੇਗਾ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Punjab: ਭਲਾਈ ਦਾ ਨਹੀਂ ਜ਼ਮਾਨਾ! ਝਗੜਾ ਸੁਲਝਾਉਣ ਗਏ ਮੁੰਡੇ ਦਾ ਕਰ ਦਿੱਤਾ ਕਤਲ
NEXT STORY