ਅੰਮ੍ਰਿਤਸਰ (ਵੜੈਚ) - ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰੂ ਨਗਰੀ ਅੰਮ੍ਰਿਤਸਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਸ ਕਮਿਸ਼ਨਰ ਐੱਸ. ਸ਼੍ਰੀਵਾਸਤਵ ਤੇ ਕਮਿਸ਼ਨਰ ਨਗਰ ਨਿਗਮ ਅਮਿਤ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸਭ ਤੋਂ ਪਹਿਲਾਂ ਭੰਡਾਰੀ ਪੁਲ 'ਤੇ ਪਹੁੰਚ ਕੇ ਨਵੇਂ ਬਣ ਰਹੇ ਰੇਲਵੇ ਓਵਰਬ੍ਰਿਜ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ 23 ਅਕਤੂਬਰ ਨੂੰ ਭੰਡਾਰੀ ਪੁਲ ਵਿਖੇ ਬਣ ਰਹੇ ਰੇਲਵੇ ਓਵਰਬ੍ਰਿਜ ਦਾ ਰੇਲਵੇ ਲਾਈਨ ਦੇ ਉਪਰਲੇ ਭਾਗ ਦਾ ਕੰਮ ਸ਼ੁਰੂ ਹੋ ਜਾਵੇਗਾ, ਜੋ ਕਿ 28 ਅਕਤੂਬਰ ਤੱਕ ਖਤਮ ਕਰ ਲਿਆ ਜਾਵੇਗਾ। ਇਸ ਤੋਂ ਬਾਅਦ 3 ਮਹੀਨਿਆਂ 'ਚ ਸਾਰਾ ਸਿਵਲ ਵਰਕ ਮੁਕੰਮਲ ਕਰ ਕੇ ਇਸ ਪੁਲ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
ਸ. ਸਿੱਧੂ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਿਲਸਿਲੇਵਾਰ ਮੁਕੰਮਲ ਕਰ ਕੇ ਉਨ੍ਹਾਂ ਨੂੰ ਲੋਕ ਅਰਪਣ ਕੀਤਾ ਜਾਵੇਗਾ। ਬੀ. ਆਰ. ਟੀ. ਐੱਸ. ਬੱਸ ਪ੍ਰਣਾਲੀ ਜੋ ਕਿ ਪਿਛਲੀ ਸਰਕਾਰ ਦੀ ਨਾਕਾਮੀ ਕਰ ਕੇ ਸਫਲ ਨਹੀਂ ਹੋ ਸਕੀ ਸੀ, ਨੂੰ ਪੂਰੀਆਂ ਕੋਸ਼ਿਸ਼ਾਂ ਨਾਲ ਲੀਹ 'ਤੇ ਚਾੜ੍ਹਿਆ ਜਾਵੇਗਾ। ਛੇਤੀ ਹੀ ਬੀ. ਆਰ. ਟੀ. ਐੱਸ. ਦੀਆਂ ਸਾਰੀਆਂ ਬੱਸਾਂ ਨੂੰ ਸ਼ੁਰੂ ਕਰ ਕੇ ਲੋਕਾਂ ਨੂੰ ਇਸ ਪ੍ਰਾਜੈਕਟ ਦੀ ਸਹੂਲਤ ਦਿੱਤੀ ਜਾਵੇਗੀ। ਇਕ ਰੂਟ 'ਤੇ ਘੱਟੋ-ਘੱਟ 10-10 ਬੱਸਾਂ ਚਲਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਬੱਸ ਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਅੰਤਰਰਾਜੀ ਬੱਸ ਅੱਡਾ ਸ਼ਹਿਰੋਂ ਬਾਹਰ ਬਣਾਇਆ ਜਾਵੇਗਾ ਅਤੇ ਇਹ ਪੁਰਾਣਾ ਬੱਸ ਅੱਡਾ ਬੀ. ਆਰ. ਟੀ. ਐੱਸ. ਬੱਸਾਂ ਲਈ ਵਰਤਿਆ ਜਾਵੇਗਾ।
ਇਸ ਉਪਰੰਤ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੱਸ ਅੱਡੇ ਨਜ਼ਦੀਕ ਲੱਗਦੇ ਟ੍ਰੈਫਿਕ ਜਾਮ ਦਾ ਜਾਇਜ਼ਾ ਲਿਆ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਕਿਨਾਰੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰ ਦੇਣ ਤਾਂ ਜੋ ਰਾਹਗੀਰਾਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਨਗਰ ਨਿਗਮ ਅਤੇ ਪੁਲਸ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਸੜਕਾਂ ਕਿਨਾਰੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ।
'ਸੁਖਨਾ ਝੀਲ ਦੀ ਖੂਬਸੂਰਤੀ ਬਰਕਰਾਰ ਰੱਖੀ ਜਾਵੇ, ਸੈਲਾਨੀਆਂ ਨੂੰ ਨਾ ਆਵੇ ਕੋਈ ਦਿੱਕਤ'
NEXT STORY