ਫਿਰੋਜ਼ਪੁਰ (ਵੈਬ ਡੈੱਸਕ, ਵਿੱਕੀ ਆਵਲਾ, ਮਨਜੀਤ) : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਗੁਰੂ ਹਰਸਹਾਏ ਨੇੜੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਵਿਚ ਹੁਣ ਤਕ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 25 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਫਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ, ਜਿਸ ਨੇ ਵੀ ਦੇਖੀ ਉਡ ਗਏ ਹੋਸ਼

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਤਹਿਸੀਲਦਾਰ ਗੁਰੂਹਰਸਹਾਏ ਹਾਦਸਾਗ੍ਰਸਤ ਲੋਕਾਂ ਦੀ ਸੰਭਾਲ ਲਈ ਮੌਕੇ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਇਕ ਪਿਕਅੱਪ ਗੱਡੀ ਜਿਸ ਵਿਚ 25 ਤੋਂ 30 ਵਿਅਕਤੀ ਸਵਾਰ ਸਨ। ਜੋ ਹਲਵਾਈ ਅਤੇ ਵੇਟਰ ਦਾ ਕੰਮ ਕਰਦੇ ਸਨ। ਇਕ ਵਿਆਹ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਦੂਜੇ ਪਾਸੇ ਤੋਂ ਆ ਰਹੇ ਕੈਂਟਰ ਨਾਲ ਪਿਕਅੱਪ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਇਹ ਹਾਦਸਾ ਸਾਲ 2025 ਦਾ ਸਭ ਤੋਂ ਵੱਡਾ ਹਾਦਸਾ ਦੱਸਿਆ ਜਾ ਰਿਹਾ ਹੈ, ਜਿਸ ਵਿਚ 10 ਪਰਿਵਾਰ ਉੱਜੜ ਗਏ ਹਨ। ਹਾਦਸੇ ਦੇ ਮੰਜ਼ਰ ਇੰਨਾ ਭਿਆਨਕ ਸੀ ਕਿ ਦੇਖਣ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਗਏ। ਟੱਕਰ ਕਾਰਣ ਦੋਵਾਂ ਗੱਡੀਆਂ ਦੇ ਪਰਖੱਚੇ ਉਡ ਗਏ ਜਦਕਿ ਪਿਕਅੱਪ ਗੱਡੀ ਮਿੰਟਾਂ ਵਿਚ ਮਹਿਜ਼ ਕਬਾੜ ਦੇ ਢੇਰ ਬਣ ਕੇ ਰਹਿ ਗਈ।

ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘਟਨਾ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਮੁੱਢਲੇ ਤੌਰ ’ਤੇ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸੀ ਜਾਂਦੀ ਹੈ। ਪੁਲਸ ਪ੍ਰਸ਼ਾਸਨ ਵੱਲੋਂ ਵੀ ਵੱਖਰੇ ਤੌਰ 'ਤੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ।



ਲੁਧਿਆਣਾ ਵਾਸੀਆਂ ਨੂੰ 7 ਦਿਨਾਂ ਤੱਕ ਝੱਲਣੀ ਪਵੇਗੀ ਪਰੇਸ਼ਾਨੀ, ਪੜ੍ਹੋ ਪੂਰੀ ਖ਼ਬਰ
NEXT STORY