ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਪੱਖੋਕੇ ਦੇ ਰਹਿਣ ਵਾਲੇ 4 ਮੈਡੀਕਲ ਦੇ ਵਿਦਿਆਰਥੀਆਂ ਦੀ ਕਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਇਕ ਪੁਲੀ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਗਏ। ਜ਼ਖ਼ਮੀਆਂ ਦਾ ਅੰਮ੍ਰਿਤਸਰ ਦੇ ਫੌਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਨਿਰਮਲ ਸਿੰਘ ਵਾਸੀ ਪਿੰਡ ਪੱਖੋਕੇ ਨੇ ਦੱਸਿਆ ਕਿ ਉਸ ਦੇ ਦੋ ਜੁੜਵੇਂ ਬੇਟੇ ਏਕਮਪ੍ਰੀਤ ਸਿੰਘ ਅਤੇ ਸਿਮਰਪ੍ਰੀਤ ਸਿੰਘ, ਜਿਨ੍ਹਾਂ ਦੀ ਉਮਰ ਕਰੀਬ 18 ਸਾਲ ਹੈ, ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਵਿਚ ਪਲੱਸ-ਟੂ ਦੀ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਗਲਵਾਰ ਸਵੇਰੇ ਉਨ੍ਹਾਂ ਦੇ ਦੋਵੇਂ ਬੇਟੇ ਘਰੋਂ ਬਾਈਕ 'ਤੇ ਸਵਾਰ ਹੋ ਸਕੂਲ ਜਾਣ ਲਈ ਨਿਕਲੇ ਸਨ। ਜੋ ਬਾਅਦ 'ਚ ਇਕ ਦੋਸਤ ਦੀ ਕਾਰ 'ਚ ਸਵਾਰ ਹੋ ਗਏ।
ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ
ਇਸੇ ਪਿੰਡ ਦੇ ਅੰਗਦ ਦੀਪ ਸਿੰਘ ਅਤੇ ਅਰਮਾਨ ਦੀਪ ਸਿੰਘ ਇਨ੍ਹਾਂ ਨਾਲ ਹੀ ਕਲਾਸ ਵਿਚ ਇਕੱਠੇ ਪੜ੍ਹਾਈ ਕਰਦੇ ਸਨ, ਇਹ ਚਾਰੋਂ ਦੋਸਤ ਸਕੂਲ ਜਾ ਰਹੇ ਸਨ। ਨਿਰਮਲ ਸਿੰਘ ਨੇ ਦੱਸਿਆ ਕਿ ਕਾਰ ਜਦੋਂ ਪਿੰਡ ਰਾਜੇਵਾਲ ਨੇੜੇ ਪੁੱਜੀ ਤਾਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਮੌਜੂਦ ਇਕ ਪੁਲੀ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਉਨ੍ਹਾਂ ਦੱਸਿਆ ਕਿ ਇਸ ਭਿਆਨਕ ਸੜਕ ਹਾਦਸੇ ਵਿਚ ਅੰਗਦ ਦੀਪ ਸਿੰਘ ਵਾਸੀ ਪਿੰਡ ਪੱਖੋਕੇ ਦੀ ਮੌਤ ਹੋ ਗਈ ਹੈ। ਜਦਕਿ ਉਸ ਦੇ ਦੋਵੇਂ ਜੁੜਵਾਂ ਬੱਚੇ ਅਤੇ ਅਰਮਾਨ ਦੀਪ ਸਿੰਘ ਦਾ ਇਲਾਜ ਅੰਮ੍ਰਿਤਸਰ ਦੇ ਫੌਰਟਿਸ ਹਸਪਤਾਲ ਵਿਚ ਜਾਰੀ ਹੈ, ਜਿਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਮੰਡੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਮਨਪ੍ਰੀਤ ਦੇ ਮਾਮਲੇ 'ਚ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Land Cruiser ਵੇਚਣ ਦੇ ਨਾਂ 'ਤੇ 92 ਲੱਖ ਰੁਪਏ ਦੀ ਠੱਗੀ!
NEXT STORY