ਬਠਿੰਡਾ : ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇ 'ਤੇ ਅੱਜ ਸਵੇਰੇ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ। ਸੰਘਣੀ ਧੁੰਦ ਕਾਰਨ ਵਾਪਰੇ ਇਸ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਬਠਿੰਡਾ ਦੇ ਪਿੰਡ ਗੁੜਥੜੀ ਨੇੜੇ ਵਾਪਰਿਆ, ਜਿੱਥੇ ਇੱਕ ਗੁਜਰਾਤ ਨੰਬਰ ਦੀ ਫੋਰਚੂਨਰ ਗੱਡੀ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਸਵਾਰ ਪੰਜੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਹ ਵੱਡੇ ਆਗੂ ਭਾਜਪਾ ਵਿਚ ਸ਼ਾਮਲ
ਦੱਸਿਆ ਜਾ ਰਿਹਾ ਹੈ ਕਿ ਸਵੇਰ ਵੇਲੇ ਪਈ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ, ਜੋ ਇਸ ਹਾਦਸੇ ਦਾ ਮੁੱਖ ਕਾਰਨ ਬਣੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਏਮਸ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਕਾਂਬਾ ਛੇੜਨ ਵਾਲੀ ਠੰਡ, ਟੁੱਟਿਆ 56 ਸਾਲਾਂ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਬਰਪੁਰ ਖੁਡਾਲ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
NEXT STORY