ਜੈਤੋ (ਪਰਾਸ਼ਰ) - ਪੰਜਾਬ ਵਿਚ ਚਾਲੂ ਝੋਨੇ ਸੀਜ਼ਨ ਸਾਲ 2020-21 ਦੌਰਾਨ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿਚ 27 ਅਕਤੂਬਰ ਸ਼ਾਮ ਤੱਕ ਝੋਨੇ ਦੀ ਫਸਲ (ਬਾਸਮਤੀ ਸਮੇਤ) 121.28 ਲੱਖ ਮੀਟ੍ਰਿਕ ਟਨ ਦੀ ਆਮਦ ਪਹੁੰਚ ਚੁੱਕੀ ਹੈ ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਮੰਡੀਆਂ ਵਿਚ 87.38 ਲੱਖ ਮੀਟ੍ਰਿਕ ਟਨ ਪਹੁੰਚੀ ਸੀ ਭਾਵ ਇਸ ਸਾਲ ਹੁਣ ਤੱਕ ਕਰੀਬ 33.90 ਲੱਖ ਮੀਟ੍ਰਿਕ ਟਨ ਵੱਧ ਝੋਨੇ ਦੀ ਆਮਦ ਮੰਡੀਆਂ ’ਚ ਹੋ ਚੁੱਕੀ ਹੈ।
ਪੜ੍ਹੋ ਇਹ ਵੀ ਖਬਰ - ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ
ਪੜ੍ਹੋ ਇਹ ਵੀ ਖਬਰ - 40 ਦਿਨਾਂ ਦੀ ਇਸ ਪੂਜਾ ਨਾਲ ਬਣੇਗਾ ਹਰੇਕ ਵਿਗੜਿਆ ਕੰਮ, ਘਰ ’ਚ ਆਵੇਗਾ ਧਨ
ਸਰਕਾਰੀ ਸੂਤਰਾਂ ਅਨੁਸਾਰ ਅੱਜ ਤੱਕ ਪੰਜਾਬ ਦੀਆਂ ਮੰਡੀਆਂ ਵਿਚ ਕੱਲ ਕੁੱਲ ਝੋਨੇ ਦੀ ਆਮਦ 121.28 ਲੱਖ ਮੀਟ੍ਰਿਕ ਟਨ ਪਹੁੰਚੀ ਜਿਸ ’ਚੋਂ 118.62 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਿਸਾਨਾਂ ਤੋਂ ਕੀਤੀ ਜਾ ਚੁੱਕੀ ਹੈ। ਜਦਕਿ ਪਿਛਲੇ ਸਾਲ ਦੌਰਾਨ ਇਸ ਸਮੇਂ ਤੱਕ ਕੇਵਲ 85.38 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਸੀ। ਸੂਬੇ ਵਿਚ ਅੱਜ ਤੱਕ ਕਿਸਾਨਾਂ ਨੂੰ 23.56 ਲੱਖ ਪਾਸ ਆੜ੍ਹਤੀਆਂ ਰਾਹੀਂ ਜਾਰੀ ਕੀਤੇ ਗਏ ਹਨ। ਸੂਤਰਾਂ ਮੁਤਾਬਕ 25 ਅਕਤੂਬਰ ਤੱਕ ਝੋਨੇ ਦੀ ਖਰੀਦ ਸਬੰਧੀ 13672.67 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ
SGPC ਅਤੇ ਸਤਿਕਾਰ ਕਮੇਟੀਆਂ ਵਿਚਾਲੇ ਹੋਈ ਝੜਪ 'ਤੇ ਬੋਲੇ ਸੁਖਬੀਰ , ਕਾਂਗਰਸ 'ਤੇ ਲਾਏ ਵੱਡੇ ਦੋਸ਼
NEXT STORY