ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 24 ਘੰਟਿਆਂ ਲਈ ਮੌਸਮ ਸਬੰਧੀ ਅਹਿਮ ਚੇਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। ਅਥਾਰਟੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨ ਤਾਰਨ ਦੇ ਕੁਝ ਇਲਾਕਿਆਂ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੇ ਸੰਕਟ ਵੱਲ ਵੱਧ ਰਹੀ ਗੁਰੂ ਨਗਰੀ ਅੰਮ੍ਰਿਤਸਰ, ਹੈਰਾਨ ਕਰ ਦੇਵੇਗੀ ਇਹ ਰਿਪੋਰਟ

ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ, ਗੜ੍ਹੇਮਾਰੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਲੋਕ ਤੁਰੰਤ 112 ਨੰਬਰ 'ਤੇ ਕਾਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ
NEXT STORY