ਗੋਨਿਆਣਾ ਮੰਡੀ (ਗੋਰਾ ਲਾਲ) : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਸਖ਼ਤ ਰੁਖ ਅਖਤਿਆਰ ਕਰਦਿਆਂ ਜ਼ਿਲ੍ਹਾ ਬਠਿੰਡਾ ਦਿਹਾਤੀ ਵਿਚ ਵੱਡੀ ਕਾਰਵਾਈ ਕੀਤੀ ਹੈ, ਜਿਸ ਤਹਿਤ ਪਾਰਟੀ ਦੇ ਉੱਗੇ ਆਗੂ ਸਿਕੰਦਰ ਸਿੰਘ ਹਰਾਇਪੁਰ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਇਹ ਫੈਸਲਾ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਵੱਲੋਂ ਲਿਆ ਗਿਆ, ਜਿਸ ਨਾਲ ਅਕਾਲੀ ਦਲ ਦੇ ਸਿਆਸੀ ਹਲਕਿਆਂ ਵਿਚ ਖਲਬਲੀ ਮਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਜਥੇਦਾਰ ਅਮਰਜੀਤ ਸਿੰਘ ਸਾਬਕਾ ਸਰਪੰਚ ਜੰਡਾਵਾਲਾ ਨੇ ਦੱਸਿਆ ਕਿ ਸਿਕੰਦਰ ਸਿੰਘ ਪੁੱਤਰ ਨੰਦ ਸਿੰਘ ਵਾਸੀ ਹਰਾਇਪੁਰ ਲੰਬੇ ਸਮੇਂ ਤੋਂ ਪਾਰਟੀ ਅਨੁਸ਼ਾਸਨ ਨੂੰ ਤੋੜਦਾ ਆ ਰਿਹਾ ਸੀ ਅਤੇ ਅਕਾਲੀ ਵਰਕਰਾਂ ਨੂੰ ਗੁੰਮਰਾਹ ਕਰਕੇ ਦੂਸਰੀਆਂ ਸਿਆਸੀ ਪਾਰਟੀਆਂ ਨੂੰ ਫਾਇਦਾ ਪਹੁੰਚਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਿਛਲੀਆਂ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਸਿਕੰਦਰ ਸਿੰਘ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਖੁੱਲ੍ਹੀ ਮਦਦ ਕੀਤੀ, ਜੋ ਕਿ ਪਾਰਟੀ ਲਈ ਧੋਖੇ ਦੇ ਬਰਾਬਰ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ 'ਚ ਵਾਧੇ ਦਰਮਿਆਨ ਜਾਰੀ ਹੋ ਗਏ ਨਵੇਂ ਹੁਕਮ
ਇਨ੍ਹਾਂ ਤੋਂ ਇਲਾਵਾ ਪਾਰਲੀਮੈਂਟ ਚੋਣਾਂ ਦੌਰਾਨ ਸਿਕੰਦਰ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਲਈ ਪੋਲਿੰਗ ਏਜੰਟ ਬਣਨਾ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਨੀਤੀਆਂ ਨਾਲ ਸਿੱਧਾ ਟਕਰਾਅ ਕਰਦਾ ਹੈ। ਪਾਰਟੀ ਹਾਈਕਮਾਨ ਦੇ ਧਿਆਨ ’ਚ ਲਿਆਂਦੀਆਂ ਗਈਆਂ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਤੁਰੰਤ ਕਾਰਵਾਈ ਕਰਦਿਆਂ ਸਿਕੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਾਥਮਿਕ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਅਤੇ ਉਸਦੇ ਸਾਰੇ ਅਹੁਦੇ ਵੀ ਖ਼ਤਮ ਕਰ ਦਿੱਤੇ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਪਾਰਟੀ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਆਗੂ ਦੋਹਰੀ ਸਿਆਸਤ ਕਰ ਕੇ ਪਾਰਟੀ ਨੂੰ ਨੁਕਸਾਨ ਪਹੁੰਚਾਏਗਾ, ਉਸ ਖਿਲਾਫ ਇਸੇ ਤਰ੍ਹਾਂ ਦੀ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ : ਇਸ ਦਵਾਈ 'ਤੇ ਲਗਾਈ ਗਈ ਮੁਕੰਮਲ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਵਿਰੋਧੀ ਬਿਲਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 16 ਜਨਵਰੀ ਨੂੰ ਡੀ.ਸੀ. ਦਫ਼ਤਰ ਅੱਗੇ ਵੱਡਾ ਧਰਨਾ
NEXT STORY