ਜਲੰਧਰ (ਧਵਨ) : ਪੰਜਾਬ ਦੀ ਸਿਆਸਤ ’ਚ ਹੋਏ ਧਮਾਕੇ ਤੋਂ ਬਾਅਦ ਸੂਬੇ ਦੀ ਵਿਧਾਨ ਸਭਾ ਦੀਆਂ ਖਾਲੀ ਹੋਣ ਵਾਲੀਆਂ 3 ਸੀਟਾਂ ’ਤੇ ਉਪ ਚੋਣਾਂ ਹੋਣ ਦੇ ਆਸਾਰ ਵਿਖਾਈ ਨਹੀਂ ਦੇ ਰਹੇ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਦੇ 3 ਵਿਧਾਇਕਾਂ ਦੇ ਅਸਤੀਫ਼ੇ ਤੋਂ ਬਾਅਦ ਖਾਲ੍ਹੀ ਹੋਣ ਵਾਲੀਆਂ ਸੀਟਾਂ ’ਤੇ ਉਪ ਚੋਣਾਂ ਹੋਣ ਦੇ ਕਿਆਸ ਰਾਜਨੀਤਕ ਹਲਕਿਆਂ ’ਚ ਲਗਾਏ ਜਾ ਰਹੇ ਹਨ ਪਰ ਜਾਣਕਾਰ ਸੂਤਰਾਂ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ’ਚ ਹੁਣ ਸਿਰਫ 8 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਅਜਿਹੀ ਸਥਿਤੀ ’ਚ ਉਪ ਚੋਣਾਂ ਦੇ ਆਸਾਰ ਵਿਖਾਈ ਨਹੀਂ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ, ਜਾਰੀ ਕੀਤੇ ਇਹ ਨਵੇਂ ਹੁਕਮ
ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਵਿਧਾਇਕਾਂ ਨੇ ਆਪਣੇ ਅਹੁਦਿਆਂ ਤੋਂ ਭਾਵੇਂ ਅਸਤੀਫ਼ੇ ਦੇ ਦਿੱਤੇ ਹਨ ਪਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਜਲਦਬਾਜ਼ੀ ’ਚ ਇਨ੍ਹਾਂ ਅਸਤੀਫਿਆਂ ’ਤੇ ਗੌਰ ਕਰਨ ਦੀ ਸਥਿਤੀ ’ਚ ਨਹੀਂ ਹਨ। ਸੂਤਰਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਉਸੇ ਸਥਿਤੀ ’ਚ ਅਸਤੀਫ਼ਿਆਂ ਨੂੰ ਤੁਰੰਤ ਸਵੀਕਾਰ ਕਰਦੇ ਹਨ ਜਦੋਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮੌਜੂਦ ਹੋ ਕੇ ਅਸਤੀਫ਼ਾ ਦਿੱਤਾ ਜਾਂਦਾ ਹੈ। ਹਾਲਾਂਕਿ ਇਹ ਅਸਤੀਫ਼ੇ ਡਾਕ ਰਾਹੀਂ ਭੇਜੇ ਗਏ ਹਨ, ਇਸ ਲਈ ਇਨ੍ਹਾਂ ਦੇ ਤੁਰੰਤ ਸਵੀਕਾਰ ਹੋਣ ਦੇ ਆਸਾਰ ਨਹੀਂ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ, ਲਿਆ ਗਿਆ ਇਹ ਵੱਡਾ ਫ਼ੈਸਲਾ
ਹੁਣ ਵਿਧਾਨ ਸਭਾ ਸਪੀਕਰ ਦੇ ਸਾਹਮਣੇ ਇਹ ਬਦਲ ਰਹਿ ਜਾਂਦਾ ਹੈ ਕਿ ਉਹ ਇਨ੍ਹਾਂ ਵਿਧਾਇਕਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਹਿਣ। ਇਸ ਤੋਂ ਪਹਿਲਾਂ ਉਹ ਅਸਤੀਫ਼ਿਆਂ ਦੀ ਪਰਿਭਾਸ਼ਾ ਦਾ ਅਧਿਐਨ ਕਰਨਗੇ। ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਹੋ ਸਕੇਗਾ। ਇਸ ਸਾਰੀ ਪ੍ਰਕਿਰਿਆ ’ਚ 2 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗ ਜਾਣ ਦੇ ਆਸਾਰ ਹਨ। ਚੋਣ ਨਿਯਮਾਂ ਅਨੁਸਾਰ ਜੇਕਰ ਵਿਧਾਨ ਸਭਾ ਚੋਣਾਂ ’ਚ ਸਿਰਫ 6 ਮਹੀਨੇ ਦਾ ਸਮਾਂ ਬਾਕੀ ਰਹਿ ਜਾਂਦਾ ਹੈ ਤਾਂ ਉਸ ਸਥਿਤੀ ’ਚ ਚੋਣ ਕਮਿਸ਼ਨ ਵੱਲੋਂ ਖਾਲ੍ਹੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਨਹੀਂ ਕਰਵਾਈਆਂ ਜਾਂਦੀਆਂ ਹਨ। ਅਜਿਹੀ ਹਾਲਤ ’ਚ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਨਾਲ ਹੀ ਖਾਲ੍ਹੀ ਹੋਣ ਵਾਲੀ ਤਿੰਨਾਂ ਸੀਟਾਂ ’ਤੇ ਚੋਣ ਕਰਵਾਉਣ ਦਾ ਫ਼ੈਸਲਾ ਲੈਣਗੇ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ‘ਸਿਟ’ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਕੀਤੀ ਗਈ ਬੇਅਦਬੀ
ਵਿਰੋਧੀ ਧਿਰ ਵੀ ਉਪ ਚੋਣਾਂ ’ਚ ਕੁੱਦਣ ਦਾ ਖ਼ਤਰਾ ਮੁੱਲ ਨਹੀਂ ਲਵੇਗਾ
ਸੂਤਰਾਂ ਨੇ ਇਹ ਵੀ ਦੱਸਿਆ ਕਿ ਜੇਕਰ ਵਿਧਾਨ ਸਭਾ ਚੋਣਾਂ ’ਚ ਇਕ ਸਾਲ ਤੋਂ ਜ਼ਿਆਦਾ ਦਾ ਸਮਾਂ ਬਾਕੀ ਹੁੰਦਾ ਤਾਂ ਉਸ ਸਥਿਤੀ ’ਚ ਵਿਧਾਨ ਸਭਾ ਸਪੀਕਰ ਤੁਰੰਤ ਚੋਣ ਕਮਿਸ਼ਨ ਨੂੰ ਉਪ ਚੋਣਾਂ ਕਰਵਾਉਣ ਦੀ ਅਪੀਲ ਕਰ ਸਕਦੇ ਸਨ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿ ਦਿੱਤਾ ਹੈ ਕਿ ਉਹ ਕਿਸੇ ਵੀ ਸਮੇਂ ਉਪ ਚੋਣਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ ਕਿਉਂਕਿ ਇਸ ਸਮੇਂ ਵਿਰੋਧੀ ਧਿਰ ’ਚ ਇੰਨਾ ਦਮ ਨਹੀਂ ਹੈ ਕਿ ਉਹ ਸੱਤਾਧਾਰੀ ਕਾਂਗਰਸ ਦਾ ਮੁਕਾਬਲਾ ਕਰ ਸਕੇ। ਇਸ ਦੇ ਬਾਵਜੂਦ ਰਾਜਨੀਤਕ ਪਾਰਟੀਆਂ ’ਚ ਇਹੀ ਚਰਚਾ ਚੱਲ ਰਹੀ ਹੈ ਕਿ ਉਪ ਚੋਣਾਂ ਨਹੀਂ ਹੋਣਗੀਆਂ। ਵਿਰੋਧੀ ਧਿਰ ਵੀ ਇਸ ਸਮੇਂ ਉਪ ਚੋਣਾਂ ’ਚ ਕੁੱਦਣ ਦਾ ਖ਼ਤਰਾ ਮੁੱਲ ਨਹੀਂ ਲਵੇਗਾ ਕਿਉਂਕਿ ਉਪ ਚੋਣਾਂ ਦੇ ਨਤੀਜੇ ਆਮ ਤੌਰ ’ਤੇ ਸੱਤਾਧਾਰੀ ਪਾਰਟੀ ਦੇ ਪੱਖ ’ਚ ਹੀ ਜਾਂਦੇ ਰਹੇ ਹਨ।
ਇਹ ਵੀ ਪੜ੍ਹੋ : ਇਸ਼ਕ ’ਚ ਅੰਨੀ ਧੀ ਨੇ ਕਮਾਇਆ ਕਹਿਰ, ਆਸ਼ਕ ਨਾਲ ਮਿਲ ਕੇ ਕਤਲ ਕੀਤਾ ਪਿਓ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਾਹ ਉਏ ਪੰਜਾਬੀਓ! ਪੰਜਾਬ ’ਚ 15000 ’ਚੋਂ 11000 ਛੱਪੜਾਂ ’ਤੇ ਹੋ ਗਏ ਕਬਜ਼ੇ
NEXT STORY