ਰਾੜਾ ਸਾਹਿਬ/ਦੋਰਾਹਾ (ਸੁਖਵੀਰ ਸਿੰਘ ਚਣਕੋਈਆਂ) - ਪੰਜਾਬ ਦੀ ਸਿਆਸਤ ’ਚ ਧੁਰਾ ਮੰਨੇ ਜਾਂਦੇ ਸਿਆਸਤਦਾਨ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲੰਬਾ ਸਮਾਂ ਪੰਜਾਬ ਮੁੱਖ ਮੰਤਰੀ ਦੀ ਕੁਰਸੀ ਦਾ ਅਨੰਦ ਮਾਣਿਆ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਪਾਰਟੀ ਤੋਂ ਕਿਨਾਰਾ ਕਰ ਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ਆਪਣੀ ਨਵੀਂ ਪਾਰਟੀ ਦਾ ਗਠਨ ਕਰ ਲਿਆ ਸੀ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ
ਉਥੇ ਹੀ ਦੂਜੇ ਪਾਸੇ ਕਾਂਗਰਸ ਨੇ ਉਨ੍ਹਾਂ ਦੀ ਜਗ੍ਹਾ ’ਤੇ ਦਲਿਤ ਚਿਹਰੇ ’ਚ ਪੰਜਾਬ ਦੀ ਸਿਆਸਤ ’ਚ ਉੱਭਰੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਚੰਨੀ ਨੇ ਕੁਝ ਸਮਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਦਾ ਅਨੰਦ ਮਾਣਿਆਂ ਪਰ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਦੋਵਾਂ ਸਾਬਕਾ ਮੁੱਖ ਮੰਤਰੀਆਂ ਨੂੰ ਪਟਕਣੀ ਝੱਲਣੀ ਪਈ। ਉਸ ਤੋਂ ਬਾਅਦ ਅੱਜ ਕਰੀਬ 4 ਮਹੀਨੇ ਬੀਤ ਜਾਣ ਦੇ ਬਾਅਦ ਵੀ ਪੰਜਾਬ ਦੇ ਦੋਵੇਂ ਸਾਬਕਾ ਮੁੱਖ ਮੰਤਰੀ ਦਿਖਾਈ ਨਹੀਂ ਦਿੱਤੇ ਅਤੇ ਚੋਣਾਂ ਤੋਂ ਬਾਅਦ ਦੋਵੇਂ ਪੰਜਾਬ ਦੀ ਸਿਆਸਤ ’ਚੋਂ ਗਾਇਬ ਹੋ ਗਏ ਜਾਪ ਰਹੇ ਹਨ, ਜਦਕਿ ਉਨ੍ਹਾਂ ਵਲੋਂ ਕਿਸੇ ਵੀ ਸਿਆਸੀ ਗਤੀਵਿਧੀ ’ਚ ਭਾਗ ਨਹੀਂ ਲਿਆ ਜਾ ਰਿਹਾ। ਇਸ ਨੂੰ ਮੱਦੇਜ਼ਰ ਰਖਦਿਆਂ ਪੰਜਾਬ ਦੇ ਲੋਕ ਅਤੇ ਉਨ੍ਹਾਂ ਦੋਵਾਂ ਸਾਬਕਾ ਮੁੱਖ ਮੰਤਰੀਆਂ ਦੇ ਆਪਣੇ-ਆਪਣੇ ਸਮਰਥਕ ਨਿਰਾਸ਼ਾ ਦੇ ਆਲਮ ’ਚ ਨਜ਼ਰ ਆ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਰਾਜਾ ਵੜਿੰਗ ਵੱਲੋਂ ਵੱਡੇ ਪੱਧਰ 'ਤੇ ਬਲਾਕ ਪ੍ਰਧਾਨ ਨਿਯੁਕਤ, ਪੜ੍ਹੋ ਪੂਰੀ ਲਿਸਟ
NEXT STORY