ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। 4 ਫਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਹੁਣ ਬਿਲਕੁਲ ਸੁਸਤ ਪੈ ਗਈ ਹੈ। ਹਾਲਾਂਕਿ ਮੌਸਮ ਵਿਭਾਗ ਕਈ ਵਾਰ ਮੀਂਹ ਦਾ ਅਲਰਟ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਪੰਜਾਬ ਵਿਚ ਬਾਰਿਸ਼ ਨਹੀਂ ਹੋਈ। ਜਨਵਰੀ ਵਾਂਗ ਹੁਣ ਫਰਵਰੀ ਦਾ ਮਹੀਨਾ ਵੀ ਸੁੱਕਾ ਹੀ ਬੀਤ ਰਿਹਾ ਹੈ ਪਰ ਇਸ ਪੱਛਮੀ ਗੜਬੜੀ ਦਾ ਅਸਰ ਹਿਮਾਚਲ ਪ੍ਰਦੇਸ਼ ਵਿਚ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੁਝ ਇਲਾਕਿਆਂ ਵਿਚ ਬਰਫਬਾਰੀ ਵੀ ਹੋਈ, ਜਿਸ ਦੇ ਚੱਲਦੇ ਪਿਛਲੇ ਕੁਝ ਦਿਨਾਂ ਵਿਚ ਪੰਜਾਬ ਦੇ ਤਾਪਮਾਨ ਵਿਚ ਮਾਮੂਲੀ ਗਿਰਾਵਟ ਆਈ ਹੈ। ਦੂਜੇ ਪਾਸੇ ਮੌਸਮ ਵਿਭਾਗ ਵਲੋਂ ਪੰਜਾਬ ਵਿਚ ਅੱਜ ਮੀਂਹ ਅਤੇ ਕੋਹਰੇ ਨੂੰ ਲੈ ਕੇ ਫਿਲਹਾਲ ਕੋਈ ਅਲਰਟ ਨਹੀਂ ਹੈ ਪਰ ਅੰਦਾਜਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ
ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ 4 ਫਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਦਾ ਅਸਰ ਸਿਰਫ ਪਹਾੜੀ ਇਲਾਕਿਆਂ ਤਕ ਹੀ ਸੀਮਿਤ ਰਿਹਾ। ਅਲਰਟ ਦੇ ਬਾਵਜੂਦ ਪੰਜਾਬ ਵਿਚ ਨਾ-ਮਾਤਰ ਬਾਰਿਸ਼ ਹੋਈ, ਹਾਲਾਂਕਿ ਕਈ ਥਾਈਂ ਗੜੇਮਾਰੀ ਹੋਈ ਹੈ ਪਰ ਮੀਂਹ ਦੀ ਕਾਰਵਾਈ ਉਮੀਦ ਤੋਂ ਬਿਲਕੁਲ ਉਲਟ ਰਹੀ। ਹੁਣ 8 ਫਰਵਰੀ ਤੋਂ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਹ ਵੀ ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਕੁੱਝ ਇਲਾਕਿਆਂ ਤਕ ਸੀਮਿਤ ਰਹੇਗੀ ਪਰ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲਾ ਹਫਤਾ ਪੰਜਾਬ ਲਈ ਖੁਸ਼ਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਇਕ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਿੱਟੇ ਨੇ ਟੱਬਰ ਦੀ ਝੋਲੀ ਪਾ 'ਤਾ ਉਮਰਾਂ ਦਾ ਰੋਣਾ, 25 ਸਾਲਾਂ ਦੇ ਜਵਾਨ ਪੁੱਤ ਦੀ ਮੌਤ
NEXT STORY