ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਵਿਭਾਗ ਮੁਤਾਬਕ 31 ਜਨਵਰੀ ਨੂੰ ਮੁੜ ਮੌਸਮ ਕਰਵਟ ਲਵੇਗਾ ਅਤੇ ਇਕ ਵਾਰ ਫਿਰ ਮੀਂਹ ਦਾ ਦੌਰ ਸ਼ੁਰੂ ਹੋਵੇਗਾ। ਦੱਸਣਯੋਗ ਹੈ ਕਿ ਸਵੇਰੇ ਸ਼ਾਮ ਭਾਵੇਂ ਕੜਾਕੇ ਦੀ ਠੰਡ ਜਾਰੀ ਹੈ ਪਰ ਦੁਪਹਿਰ ਵੇਲੇ ਤਾਪਮਾਨ ਵੱਧ ਰਿਹਾ ਹੈ। ਅੰਕੜਿਆਂ ਮੁਤਾਬਕ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿਚ ਸਭ ਤੋਂ ਘੱਟ ਤਾਪਮਾਨ 3 ਡਿਗਰੀ ਰਿਕਾਰਡ ਹੋਇਆ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਜ਼ਿਲ੍ਹੇ 'ਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਮੌਸਮ ਵਿਭਾਗ ਮੁਤਾਬਕ 1 ਫਰਵਰੀ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 31 ਜਨਵਰੀ ਅਤੇ 2 ਅਤੇ 3 ਫਰਵਰੀ ਨੂੰ ਵੀ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ ਤੱਕ ਘੱਟੋ-ਘੱਟ ਤਾਪਮਾਨ ਵਿਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਇਸ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਬੱਸ ਨਾਲ ਵਾਪਰ ਗਿਆ ਵੱਡਾ ਹਾਦਸਾ, ਪਿਆ ਚੀਕ-ਚਿਹਾੜਾ
ਕਿਹੜੇ ਜ਼ਿਲ੍ਹਿਆਂ ਵਿਚ ਅਸਰ ਜ਼ਿਆਦਾ ਰਹੇਗਾ
30 ਜਨਵਰੀ ਨੂੰ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫ਼ਰੀਦਕੋਟ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਵਿੱਚ ਬਹੁਤ ਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕੁਝ ਥਾਵਾਂ 'ਤੇ ਸਵੇਰੇ ਦੇ ਸਮੇਂ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 30 ਜਨਵਰੀ ਨੂੰ ਪੰਜਾਬ ਵਿਚ ਘੱਟੋ-ਘੱਟ ਤਾਪਮਾਨ ਆਮ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਰਹਿ ਸਕਦੀ ਹੈ, ਜਿਸ ਨਾਲ ਸਵੇਰੇ ਅਤੇ ਰਾਤ ਦੇ ਸਮੇਂ ਕੜਾਕੇ ਦੀ ਠੰਡ ਮਹਿਸੂਸ ਹੋਵੇਗੀ।
ਇਹ ਵੀ ਪੜ੍ਹੋ : ਧਾਹਾਂ ਮਾਰ ਬੋਲਿਆ ਭਰਾ, ਕਈ ਵਾਰ ਮੰਗ ਪੂਰੀ ਕੀਤੀ ਪਰ ਨਹੀਂ ਆਇਆ ਰੱਜ, ਮੇਰੀ ਭੈਣ ਮਾਰ 'ਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਅਜੀਬੋ-ਗਰੀਬ ਘਟਨਾ! ਦੇਖਣ ਅਤੇ ਸੁਣਨ ਵਾਲਿਆਂ ਨੂੰ ਨਹੀਂ ਹੋ ਰਿਹਾ ਯਕੀਨ
NEXT STORY