ਲੁਧਿਆਣਾ,(ਸਲੂਜਾ)- ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਤੋਂ ਪੰਜਾਬ 'ਚ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਅਜਿਹੀ ਸੰਭਾਵਨਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਨੇ ਪ੍ਰਗਟ ਕਰਦਿਆਂ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਆਸਮਾਨ 'ਤੇ ਬੱਦਲਾਂ ਦੇ ਛਾਏ ਰਹਿਣ ਦੇ ਨਾਲ ਹੀ ਹਲਕੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਥੇ ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੋਂ ਪਾਰ ਹੋ ਜਾਣ 'ਤੇ ਦੁਪਹਿਰ ਦੇ ਸਮੇਂ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਅੱਜ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 28.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13.4 ਡਿਗਰੀ ਸੈਲਸੀਅਸ ਰਿਹਾ ਜਦਕਿ ਸਵੇਰ ਦੇ ਸਮੇਂ ਹਵਾ ਵਿਚ ਨਮੀ 91 ਫੀਸਦੀ ਅਤੇ ਸ਼ਾਮ ਨੂੰ 41 ਫੀਸਦੀ ਰਿਕਾਰਡ ਕੀਤੀ ਗਈ।
ਇਨ੍ਹਾਂ ਜ਼ਰੂਰੀ ਹਦਾਇਤਾਂ ਨਾਲ 50 ਰੂਟਾਂ 'ਤੇ ਚੱਲਣਗੀਆਂ ਬੱਸਾਂ
NEXT STORY