ਜਲੰਧਰ : ਮੌਸਮ ਵਿਭਾਗ ਨੇ 22 ਤੋਂ 25 ਸਤੰਬਰ ਦਰਮਿਆਨ ਪੰਜਾਬ ਸਮੇਤ ਨੇੜਲੇ ਸੂਬਿਆਂ ਵਿਚ ਤੇਜ਼ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼, ਅਸਮ, ਮੇਘਾਲਿਆ, ਉਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਵਿਚ ਵੀ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਵਿਗਿਆਨੀਆਂ ਮੁਤਾਬਕ ਸ੍ਰੀ ਮੁਕਤਸਰ ਸਾਹਿਬ, ਅਬੋਹਰ, ਤਰਨਤਾਰਨ, ਅੰਮ੍ਰਿਤਸਰ, ਤਲਵੰਡੀ ਸਾਬੋ, ਬਠਿੰਡਾ ਦੇ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਦਕਿ ਮਾਨਸਾ, ਬਰਨਾਲਾ, ਪਟਿਆਲਾ, ਲੁਧਿਆਣਾ, ਨਵਾਂਸ਼ਹਿਰ, ਨੰਗਲ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਹਿੱਸਿਆਂ ਵਿਚ ਦਰਮਿਆਨੀ ਤੋਂ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ।
ਜਲੰਧਰ-ਪਠਾਨਕੋਟ ਹਾਈਵੇ 'ਤੇ ਸੜਕ ਹਾਦਸੇ ਦੌਰਾਨ ਹੋਈ ਵਿਅਕਤੀ ਦੀ ਮੌਤ
NEXT STORY