ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਿਛਲੇ ਦਿਨਾਂ ਤੋਂ ਲਗਾਤਾਰ ਪਹਾੜੀ ਇਲਾਕਿਆਂ ਵਿਚ ਹੋ ਰਹੀ ਬਾਰਿਸ਼ ਕਾਰਨ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ਤੇ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਰਾਵੀ ਦਰਿਆ ਦੇ ਪਰਲੇ ਪਾਸੇ ਅੱਧੀ ਦਰਜਨ ਪਿੰਡ ਤੂਰਬਾਨੀ, ਚੇਬੇ, ਭਰਿਆਲ, ਲਸਿਆਣ, ਮੰਮੀ ਚਕਰੰਜਾ ਆਦਿ ਪਿੰਡਾਂ ਦਾ ਬਿਲਕੁਲ ਲਿੰਕ ਟੁੱਟ ਗਿਆ ਹੈ ਕਿਉਂਕਿ ਪਾਣੀ ਦਾ ਪੱਧਰ ਇਨਾਂ ਜ਼ਿਆਦਾ ਹੋ ਗਿਆ ਹੈ ਕਿ ਆਉਣ ਜਾਣ ਲਈ ਲੋਕਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਚਲਾਈ ਜਾਂਦੀ ਕਿਸ਼ਤੀ ਵੀ ਅੱਜ ਬੰਦ ਕਰਨੀ ਪਈ ਹੈ ਕਿਉਂਕਿ ਪਾਣੀ ਕਾਫੀ ਤੇਜ਼ ਹੋਣ ਕਾਰਨ ਕਿਸ਼ਤੀ ਵੀ ਚਲਾਉਣੀ ਅਸੰਭਵ ਹੈ ਜਿਸ ਕਾਰਨ ਕਿਸ਼ਤੀ ਬਿਲਕੁਲ ਬੰਦ ਕਰ ਦਿੱਤੀ ਗਈ ਹੈ ਅਤੇ ਪਰਲੇ ਪਾਸੇ ਵੱਸੇ ਲੋਕਾਂ ਦਾ ਆਉਣਾ ਜਾਣਾ ਬਿਲਕੁਲ ਬੰਦ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਸਰਕਾਰ ਨੇ ਜਾਰੀ ਕੀਤੇ ਹੁਕਮ

ਪਾਣੀ ਦਾ ਪੱਧਰ ਵਧਣ ਕਾਰਨ ਅੱਜ ਪਰਲੇ ਪਾਸੇ ਦੇ ਪਿੰਡ ਭਰਿਆਲ, ਤੂਰ ਦੇ ਸਕੂਲਾਂ ਵਿਚ ਅਧਿਆਪਕ ਸਕੂਲ ਨਹੀਂ ਪੁੱਜ ਸਕੇ ਜਿਸ ਕਾਰਨ ਬੱਚਿਆਂ ਨੂੰ ਸਕੂਲ ਤੋਂ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਰਾਵੀ ਦਰਿਆ ਤੋਂ ਪਰਲੇ ਪਾਸੇ ਪਿੰਡਾਂ ਦੇ ਕੁਝ ਲੋਕਾਂ ਨੇ 'ਜਗ ਬਾਣੀ' ਦੀ ਟੀਮ ਨੂੰ ਦੱਸਿਆ ਕਿ ਸਾਨੂੰ ਕਈ ਜ਼ਰੂਰੀ ਕੰਮਕਾਰ ਸਨ ਪਰ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਕਿਸ਼ਤੀ ਬੰਦ ਹੋ ਗਈ ਹੈ ਜਿਸ ਕਾਰਨ ਸਾਨੂੰ ਦਰਿਆ ਤੋਂ ਪਰਲੇ ਪਾਸੇ ਆਉਣਾ ਅਸੰਭਵ ਹੋ ਗਿਆ ਹੈ ਅਤੇ ਸਾਰੇ ਸਰਕਾਰੀ ਸਕੂਲਾਂ ਵਿਚ ਅਧਿਆਪਕ ਵੀ ਨਹੀਂ ਪਹੁੰਚ ਸਕੇ ਜਿਸ ਕਾਰਨ ਬੱਚਿਆਂ ਨੂੰ ਸਕੂਲ ਤੋਂ ਵਾਪਸ ਘਰਾਂ ਲਈ ਜਾਣ ਲਈ ਮਜਬੂਰ ਹੋਣਾ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦਾ ਐਲਾਨ, ਡੇਟ ਸ਼ੀਟ ਜਾਰੀ
ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰ ਸਿਰਫ ਵੋਟਾਂ ਵੇਲੇ ਹੀ ਸਾਡੇ ਨਾਲ ਪੱਕੇ ਪੁੱਲ ਦਾ ਨਿਰਮਾਣ ਕਰਨ ਦੇ ਵਾਅਦੇ ਕਰਦੀਆਂ ਹਨ ਪਰ ਮੁੜ ਕੇ ਕਿਸੇ ਵੱਲੋਂ ਵੀ ਸਾਡੀ ਸਾਰ ਨਹੀਂ ਲਈ ਜਾਂਦੀ ਹੈ। ਅਜੇ ਸਿਰਫ ਪਹਿਲੀ ਬਰਸਾਤ ਹੀ ਹੋਈ ਹੈ ਅਤੇ ਸਾਡੇ ਲਈ ਪਰੇਸ਼ਾਨੀ ਖੜੀ ਹੋ ਗਈ ਹੈ। ਸਾਡੇ ਉਚ ਪੱਧਰੀ ਪੜ੍ਹਾਈ ਵਾਸਤੇ ਜਾਂ ਕਿਸੇ ਕੋਰਸ ਕਰਨ ਲਈ ਆਉਂਦੇ ਸਨ ਉਨ੍ਹਾਂ ਦਾ ਵੀ ਆਉਣਾ ਜਾਣਾ ਬੰਦ ਹੋ ਗਿਆ ਹੈ। ਇਸ ਤੋਂ ਇਲਾਵਾ ਕਈ ਤਰ੍ਹਾਂ ਦਾ ਕਾਰੋਬਾਰ ਵੀ ਠੱਪ ਹੋ ਕੇ ਰਹਿ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਰਾਜ ਬਿਜਲੀ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਕੁਨੈਕਸ਼ਨ 'ਚ ਹੋ ਗਿਆ ਵੱਡਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਮਸਾਰ ਪੰਜਾਬ! ਅੱਧੀ ਰਾਤ ਨੂੰ ਨੂੰਹ ਦੇ ਕਮਰੇ 'ਚ ਜਾ ਵੜਿਆ 80 ਸਾਲਾ ਸਹੁਰਾ ਤੇ ਫ਼ਿਰ...
NEXT STORY