ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰਾਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲ ਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ, ਜੋ ਰਾਜ ਦੇ ਹਰ ਬੱਚੇ ਦੇ ਪੁਨਰਵਾਸ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਬਾਲ ਸੁਰੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਪ੍ਰੇਰਕ ਯਤਨ ਦੀ ਸ਼ਾਨਦਾਰ ਮਿਸਾਲ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ 'ਤੇ ਕੇਂਦਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਅਤੇ ਦਸਤਾਵੇਜ਼ਾਂ ਦੀ ਉਪਲੱਬਧਤਾ ਦੇ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ। ਸ਼ੋਸ਼ਣ ਖ਼ਿਲਾਫ਼ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਉਜਾਗਰ ਕਰਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਮਨੁੱਖੀ ਤਸਕਰੀ ਅਤੇ ਸੰਗਠਿਤ ਭੀਖ ਮੰਗਣ ਵਾਲੇ ਰੈਕੇਟਾਂ ਨੂੰ ਰੋਕਣ ਲਈ ਰਾਜ ਸਰਕਾਰ ਨੇ ਪ੍ਰਾਜੈਕਟ ਜੀਵਨਜੋਤ 2.0 ਸ਼ੁਰੂ ਕੀਤਾ ਹੈ। ਇਸ ਪਹਿਲ ਕਦਮੀ ਦੇ ਤਹਿਤ ਬਚਾਏ ਗਏ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਬਾਲਗਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਲਈ ਡੀ. ਐੱਨ. ਏ. ਟੈਸਟ ਕੀਤੇ ਜਾਂਦੇ ਹਨ। ਜੇਕਰ ਡੀ. ਐੱਨ. ਏ. ਨਤੀਜੇ ਮੇਲ ਨਹੀਂ ਖਾਂਦੇ ਤਾਂ ਅਪਰਾਧੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਚਾਏ ਗਏ 704 ਬੱਚਿਆਂ ਵਿੱਚੋਂ, 269 ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, 15 ਆਂਗਨਵਾੜੀ ਸੈਂਟਰਾਂ ਵਿੱਚ ਦਾਖ਼ਲ ਹੋਏ ਹਨ, 43 ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਪ੍ਰਦਾਨ ਕੀਤੇ ਗਏ ਹਨ ਅਤੇ 15 ਨੂੰ ਸਿਹਤ ਯੋਜਨਾ ਤਹਿਤ ਕਵਰ ਕੀਤਾ ਗਿਆ ਹੈ। ਇਸ ਪਹਿਲ ਕਦਮੀ ਬਾਰੇ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਦਾ ਹੱਕਦਾਰ ਹੈ। ਪ੍ਰਾਜੈਕਟ ਜੀਵਨਜੋਤ ਰਾਹੀਂ ਪੰਜਾਬ ਸਰਕਾਰ ਨਾ ਸਿਰਫ਼ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾ ਰਹੀ ਹੈ, ਸਗੋਂ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਿੱਖਿਆ, ਸਿਹਤ ਸੰਭਾਲ ਅਤੇ ਉਮੀਦ ਨਾਲ ਭਰਿਆ ਭਵਿੱਖ ਮਿਲੇ।
ਅਣਪਛਾਤੇ ਵਿਅਕਤੀਆਂ ਨੇ ਇੱਕ ਦਰਜਨ ਤੋਂ ਵੱਧ ਦੁਕਾਨਾਂ 'ਤੇ ਕੀਤੀ ਚੋਰੀ
NEXT STORY