ਲੁਧਿਆਣਾ (ਅਨਿਲ) : ਇੱਥੇ ਰਾਹੋਂ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ਹੋਣ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਲਾਡੋਵਾਲ ਟੋਲ ਪਲਾਜ਼ੇ 'ਤੇ ਧਰਨਾ ਲਾ ਕੇ ਇਸ ਨੂੰ ਫਰੀ ਕਰ ਦਿੱਤਾ ਗਿਆ। ਕਿਸਾਨ ਯੂਨੀਅਨ ਵਲੋਂ ਧਰਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਕਰੀਬ 2 ਘੰਟਿਆਂ ਤੱਕ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਵਸੂਲਣ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਸੂਬਾ ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਰਾਹੋਂ ਰੋਡ ਦੇ ਨਿਰਮਾਣ ਦੇ ਕੰਮ ਨੂੰ ਸ਼ੁਰੂ ਨਹੀਂ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲ ਰਹੀ ਆਯੁਸ਼ਮਾਨ ਯੋਜਨਾ ਨੂੰ ਲੈ ਕੇ ਅਹਿਮ ਖ਼ਬਰ! ਜਾਰੀ ਕੀਤੇ ਗਏ ਨਿਰਦੇਸ਼
ਉਨ੍ਹਾਂ ਨੇ ਦੱਸਿਆ ਕਿ ਅੱਜ ਮਿਹਰਬਾਨ ਇਲਾਕੇ ਦੇ ਲੋਕਾਂ ਅਤੇ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਇਸ ਦੇ ਵਿਰੋਧ 'ਚ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲੈ ਕੇ ਇਸ ਨੂੰ ਫਰੀ ਕਰਵਾ ਦਿੱਤਾ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪੁੱਜੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਯੂਨੀਅਨ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦੁਆਇਆ ਕਿ 22 ਸਤੰਬਰ ਤੋਂ ਰਾਹੋਂ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਦੇ ਮੋਟਰਸਾਈਕਲ ਸਮੇਤ 3 ਲੋਕ ਗ੍ਰਿਫ਼ਤਾਰ
NEXT STORY