ਲੁਧਿਆਣਾ (ਹਿਤੇਸ਼) : ਪੰਜਾਬ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕੇ. ਸ਼ਿਵਾ ਪ੍ਰਸਾਦ ਨੇ ਵੀ. ਆਰ. ਐੱਸ. ਲੈ ਲਈ ਹੈ। ਉਹ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਦੀ ਰਿਟਾਇਰਮੈਂਟ ਤੋਂ ਬਾਅਦ ਸੀਨੀਅਰ ਆਈ. ਏ. ਐੱਸ. ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਦਾ ਪ੍ਰਮੁੱਖ ਸਕੱਤਰ ਲਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਏ ਜ਼ਰੂਰੀ ਦਿਸ਼ਾ-ਨਿਰਦੇਸ਼
ਹਾਲਾਂਕਿ ਕੇ. ਸ਼ਿਵਾ ਪ੍ਰਸਾਦ ਅਜੇ ਰਿਲੀਵ ਨਹੀਂ ਹੋਏ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਸੱਕਤਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਮੁਤਾਬਕ ਵਿਵੇਕ ਪ੍ਰਤਾਪ ਸਿੰਘ ਉਦੋਂ ਚਾਰਜ ਸੰਭਾਲਣਗੇ, ਜਦੋਂ ਕੇ. ਸ਼ਿਵਾ ਪ੍ਰਸਾਦ ਰਿਲੀਵ ਹੋ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਫਿਲਹਾਲ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸੈਕਟਰੀ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟ੍ਰੇਨਿੰਗ ਵਜੋਂ ਪੰਜਾਬ ਸਰਕਾਰ 'ਚ ਕੰਮ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ
NEXT STORY